ਰਾਮਗੜ੍ਹੀਆ ਸੇਵਾ ਸੁਸਾਇਟੀ ਇਟਲੀ ਵਲੋਂ ਗੁਰਦੁਆਰਾ ਸਿੰਘ ਸਭਾ ਫਲ਼ੇਰੋ (ਬਰੇਸ਼ੀਆ) ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਮਨਾਇਆ ਗਿਆ ਜਨਮ ਦਿਹਾੜਾ * ਪੰਥ ਪ੍ਰਸਿੱਧ ਭਾਈ ਸਰੂਪ ਸਿੰਘ ਕਡਿਆਣਾ ਦੇ ਢਾਡੀ ਜੱਥੇ ਵਲੋਂ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ

ਰੋਮ / ਬਰੇਸ਼ੀਆ  (ਗੁਰਸ਼ਰਨ ਸਿੰਘ ਸੋਨੀ) ਕੌਮ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਜਿਥੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਉੱਥੇ ਉੱਤਰੀ ਇਟਲੀ ਦੇ ਪ੍ਰਸਿੱਧ ਸ਼ਹਿਰ ਬਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ ਫਲ਼ੇਰੋ ਵਿਖੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਜਨਮ ਦਿਹਾੜਾ ਰਾਮਗੜ੍ਹੀਆ ਸੇਵਾ ਸੁਸਾਇਟੀ ਇਟਲੀ ਵਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਸ਼੍ਰੀ ਆਖੰਡ ਪਾਠ ਆਰੰਭ ਕਰਵਾਏ ਗਏ ਸਨ, ਜਿਨ੍ਹਾ ਦੇ ਸੰਪੂਰਨਤਾ ਸਹਿਤ ਭੋਗ ਪਾਏ ਗਏ, ਭੋਗ ਉਪਰੰਤ ਗੁਰੂ ਘਰ ਦੇ ਗ੍ਰੰਥੀ ਸਾਹਿਬ ਭਾਈ ਚੰਚਲ ਸਿੰਘ ਦੇ ਜੱਥੇ ਵਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਪਰੰਤ ਪੰਥ ਪ੍ਰਸਿੱਧ ਭਾਈ ਸਰੂਪ ਸਿੰਘ ਕਡਿਆਣਾ ਦੇ ਢਾਡੀ ਜੱਥੇ ਵਲੋਂ ਢਾਡੀ ਵਾਰਾਂ ਰਾਹੀਂ ਸਰਦਾਰ ਜੱਸਾ ਸਿੰਘ ਜੀ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ, ਇਸ ਮੌਕੇ ਸੰਗਤਾਂ ਵਿੱਚ ਪ੍ਰਦੀਪ ਸਿੰਘ ਭੋਗਲ,ਮਨਮੋਹਨ ਸਿੰਘ ਆਹਦੀ , ਜਗਦੀਪ ਸਿੰਘ , ਕੁਲਵਿੰਦਰ ਸਿੰਘ, ਕੁਲਦੀਪ ਸਿੰਘ ਰੂਪਰਾਏ , ਗੁਰਮੁੱਖ ਸਿੰਘ, ਮਨਜੀਤ ਸਿੰਘ ਗੁਸਤਲਾ, ਗੁਰਪਾਲ ਸਿੰਘ ਕਲਸੀ ,ਮਨਜੀਤ ਸਿੰਘ ਐਹਦੀ , ਬਲਵੀਰ ਸਿੰਘ, ਧਰਮਿੰਦਰ ਸਿੰਘ, ਬਲਰਾਜ ਸਿੰਘ, ਦਿਲਵਾਗ ਸਿੰਘ, ਗੁਰਚਰਨ ਸਿੰਘ ਕਾਲੀ ਵਿਰਦੀ , ਡਾ. ਸੁਖਦੇਵ ਸਿੰਘ, ਸਿੰਮੀ ਭੋਗਲ, ਅਰਜਿੰਦਰ ਸਿੰਘ ਸੋਨੂੰ,ਤਜਿੰਦਰ ਸਿੰਘ ਜੋਨੀ , ਵਿੱਕੀ ਮਾਨਤੋਵਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਆਦਿ ਹਾਜਿਰ ਸਨ, ਗੁਰੂ ਘਰ ਵਲੋਂ ਸੁਸਾਇਟੀ ਦੇ ਸੇਵਾਦਾਰਾਂ ਨੂੰ ਵੀ ਸਿਰੋਪਾਓ ਨਾਲ ਨਿਵਾਜਿਆ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।