ਚੰਡੀਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਦੇ ਗ੍ਰਹਿ ਵਿਖੇ ਪ੍ਰਮੁੱਖ ਅਧਿਆਤਮਿਕ ਮੁਖੀ ਦੀ ਆਮਦ, ਪਰਿਵਾਰ ਵੱਲੋਂ ਸ਼ੁਕਰਾਨਾ

ਚੰਡੀਗੜ੍ਹ : ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਨਿਵਾਸ ਅਸਥਾਨ &lsquoਤੇ ਪਹੁੰਚੇ ਜਿੱਥੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਬਾਰੇ ਪੁੱਛਿਆ ਅਤੇ ਪਰਿਵਾਰ ਨੂੰ ਆਪਣਾ ਆਸ਼ੀਰਵਾਦ ਦਿੱਤਾ। ਪੰਜਾਬ ਦੀ ਸਿਆਸਤ ਅਤੇ ਅਧਿਆਤਮ ਦੇ ਨਜ਼ਰੀਏ ਤੋਂ ਇਹ ਇੱਕ ਬਹੁਤ ਖਾਸ ਅਤੇ ਨਿੱਜੀ ਮੁਲਾਕਾਤ ਰਹੀ ਜਿਸ ਦੌਰਾਨ ਅਧਿਆਤਮਿਕ ਮੁਖੀ ਨੇ ਅਚਾਨਕ ਸਾਬਕਾ ਮੁੱਖ ਮੰਤਰੀ ਦੇ ਘਰ ਪਹੁੰਚ ਕੇ ਸਾਰਿਆਂ ਨੂੰ ਖੁਸ਼ੀ ਭਰੀ ਹੈਰਾਨੀ ਵਿਚ ਪਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਭਾਰਤੀ ਜਨਤਾ ਪਾਰਟੀ ਦੀ ਮਹਿਲਾ ਆਗੂ ਜੈ ਇੰਦਰ ਕੌਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ &lsquoਤੇ ਇਸ ਵਿਸ਼ੇਸ਼ ਮੌਕੇ ਦੀਆਂ ਤਸਵੀਰਾਂ ਅਤੇ ਜਾਣਕਾਰੀ ਸਾਂਝੀ ਕਰਦਿਆਂ ਇੱਕ ਭਾਵੁਕ ਸੁਨੇਹਾ ਵੀ ਲਿਖਿਆ ਜਿਸ ਵਿੱਚ ਉਨ੍ਹਾਂ ਨੇ ਆਪਣੇ ਘਰ ਆਉਣ &lsquoਤੇ ਡੂੰਘੀ ਖੁਸ਼ੀ ਅਤੇ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਲਿਖਿਆ ਕਿ ਸਤਿਕਾਰਯੋਗ ਮੁਖੀ ਵੱਲੋਂ ਉਨ੍ਹਾਂ ਦੇ ਪਿਤਾ ਦੀ ਸਿਹਤ ਦਾ ਹਾਲ-ਚਾਲ ਜਾਣਿਆ ਗਿਆ ਹੈ ਜਿਸ ਲਈ ਉਹ ਉਨ੍ਹਾਂ ਦੇ ਘਰ ਆਉਣ ਅਤੇ ਸਾਰਿਆਂ &lsquoਤੇ ਆਪਣਾ ਕੀਮਤੀ ਆਸ਼ੀਰਵਾਦ ਦੇਣ ਲਈ ਦਿਲੋਂ ਧੰਨਵਾਦ ਕਰਦੇ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪਿਛਲੇ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ ਅਜਿਹੀ ਸਥਿਤੀ ਵਿੱਚ ਇਸ ਪ੍ਰਮੁੱਖ ਅਧਿਆਤਮਿਕ ਸੰਸਥਾ ਦੇ ਮੁਖੀ ਦਾ ਉਨ੍ਹਾਂ ਦੇ ਘਰ ਆਉਣਾ ਪਰਿਵਾਰ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।