ਸਰਕਾਰੀ ਜਾਂਚ ਏਜੰਸੀ ਦੀ ਕਾਰਵਾਈ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਜੇਲ੍ਹ ਭੇਜਣ ਦੇ ਹੁਕਮ

ਚੰਡੀਗੜ੍ਹ,  : ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਚੌਦਾਂ ਦਿਨਾਂ ਲਈ ਅਦਾਲਤੀ ਹਿਰਾਸਤ &rsquoਚ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਏਜੰਸੀ ਵੱਲੋਂ ਅੱਜ ਉਨ੍ਹਾਂ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ &rsquoਚ ਪੇਸ਼ ਕੀਤਾ ਗਿਆ ਸੀ ਜਿੱਥੇ ਮਾਮਲੇ ਦੀ ਗੰਭੀਰ ਸੁਣਵਾਈ ਮਗਰੋਂ ਅਦਾਲਤ ਨੇ ਪਹਿਲੀ ਜੂਨ ਤੱਕ ਸੰਜੀਵ ਅਰੋੜਾ ਨੂੰ ਜੇਲ੍ਹ ਭੇਜਣ ਦੇ ਹੁਕਮ ਸੁਣਾਏ ਹਨ। ਕਰੀਬ ਨੌ ਦਿਨ ਉਹ ਜਾਂਚ ਏਜੰਸੀ ਦੀ ਹਿਰਾਸਤ &rsquoਚ ਰਹੇ ਅਤੇ ਇਸੇ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ &rsquoਤੇ ਪੁੱਛਗਿੱਛ ਦੌਰਾਨ ਸਹਿਯੋਗ ਨਾ ਕਰਨ ਦੇ ਗੰਭੀਰ ਇਲਜ਼ਾਮ ਵੀ ਲਗਾਏ। ਕੇਂਦਰੀ ਜਾਂਚ ਏਜੰਸੀ ਵੱਲੋਂ ਨਾਜਾਇਜ਼ ਧਨ ਦੇ ਲੈਣ-ਦੇਣ ਨਾਲ ਜੁੜੇ ਮਾਮਲੇ &rsquoਚ ਉਨ੍ਹਾਂ ਨੂੰ ਨੌ ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਅਦਾਲਤ ਨੇ ਪਹਿਲਾਂ ਸੱਤ ਦਿਨਾਂ ਦਾ ਰਿਮਾਂਡ ਦਿੱਤਾ ਅਤੇ ਮੁੜ ਉਸ ਵਿੱਚ ਦੋ ਦਿਨ ਦਾ ਵਾਧਾ ਕੀਤਾ ਸੀ। ਸੰਜੀਵ ਅਰੋੜਾ ਵੱਲੋਂ ਇਸ ਗ੍ਰਿਫ਼ਤਾਰੀ ਖ਼ਿਲਾਫ਼ ਉੱਚ ਅਦਾਲਤ ਤੱਕ ਵੀ ਪਹੁੰਚ ਕੀਤੀ ਗਈ ਸੀ ਜਦਕਿ ਸੱਤਾਧਾਰੀ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੂਰੇ ਸੂਬੇ ਭਰ &rsquoਚ ਵੱਡੇ ਪੱਧਰ 'ਤੇ ਮੁਜ਼ਾਹਰੇ ਵੀ ਕੀਤੇ ਗਏ ਸਨ।