ਮਨਪ੍ਰੀਤ ਸਿੰਘ ਇਆਲੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਅਹੁਦਿਆਂ ਤੋਂ ਅਸਤੀਫ਼ਾ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ, ਪਾਰਟੀ ਦੇ ਪ੍ਰਮੁੱਖ ਮੈਂਬਰ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ। ਇਆਲੀ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਤਾਲਮੇਲ ਕਮੇਟੀ ਦੇ ਕਨਵੀਨਰ ਸਨ।
ਪਾਰਟੀ ਸੂਤਰਾਂ ਨੇ ਦੱਸਿਆ ਕਿ ਵਿਚਾਰਧਾਰਕ ਮਤਭੇਦਾਂ ਕਾਰਨ ਦੋਵਾਂ ਸਿਆਸੀ ਜਥੇਬੰਦੀਆਂ ਵਿਚਾਲੇ ਗਠਜੋੜ ਨਹੀਂ ਹੋ ਸਕਿਆ ਅਤੇ ਦੋਵਾਂ ਸਮੂਹਾਂ ਨੇ ਹਾਲ ਹੀ ਵਿੱਚ ਵੱਖ ਹੋਣ ਦਾ ਫੈਸਲਾ ਕੀਤਾ ਹੈ। ਇਆਲੀ ਨੇ ਆਪਣਾ ਅਸਤੀਫ਼ਾ ਉਸ ਦਿਨ ਸੌਂਪਿਆ ਹੈ ਜਦੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮਨੀਸ਼ ਸਿਸੋਦੀਆ ਲੁਧਿਆਣਾ ਦੇ ਦੌਰੇ &rsquoਤੇ ਹਨ।