ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਦੇ ਦੋ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਜੰਡਿਆਲਾ ਗੁਰੂ ਨਗਰ ਕੌਂਸਲ ਚੋਣਾਂ ਵਿੱਚ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਹੈਪੀ ਅਤੇ ਵਾਰਡ ਨੰਬਰ 6 ਤੋਂ ਪਾਰਟੀ ਉਮੀਦਵਾਰ ਅਮਨਬੀਤ ਕੌਰ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨਿਆ ਗਿਆ ਹੈ। ਦੋਵਾਂ ਵਾਰਡਾਂ ਵਿੱਚ ਵਿਰੋਧੀ ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਇਹ ਚੋਣ ਮੁਕਾਬਲਾ ਖ਼ਤਮ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਵਾਰਡ ਨੰਬਰ 9 ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਆਪਣੇ ਕਾਗਜ਼ ਵਾਪਸ ਲੈ ਲਏ। ਇਸ ਤੋਂ ਬਾਅਦ, &lsquoਆਪ&rsquo ਉਮੀਦਵਾਰ ਮਨਜਿੰਦਰ ਸਿੰਘ ਹੈਪੀ ਨੂੰ ਬਿਨਾਂ ਮੁਕਾਬਲਾ ਜੇਤੂ ਐਲਾਨ ਦਿੱਤਾ ਗਿਆ। ਇਸ ਜਿੱਤ ਨਾਲ &lsquoਆਪ&rsquo ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸਮਰਥਕਾਂ ਨੇ ਮਠਿਆਈਆਂ ਵੰਡ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ ਅਤੇ ਇਸ ਨੂੰ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਜਨਤਾ ਦੇ ਵਿਸ਼ਵਾਸ ਦੀ ਜਿੱਤ ਦੱਸਿਆ।