ਪੰਜਾਬ ’ਚ ਬਿਜਲੀ ਦੀ ਮੰਗ 13,900 ਮੈਗਾਵਾਟ ਤੋਂ ਪਾਰ ਅਨੇਕਾਂ ਹਿੱਸਿਆਂ ਵਿੱਚ ਲੱਗ ਰਹੇ ਕੱਟ
_20May26094921AM.jfif)
ਪੰਜਾਬ ਭਰ ਵਿੱਚ ਭਿਆਨਕ ਗਰਮੀ ਅਤੇ ਲੂ ਦਾ ਕਹਿਰ ਲਗਾਤਾਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਤੋਂ ਪਾਰ ਪਹੁੰਚ ਚੁੱਕਾ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਿੱਚ ਰਿਕਾਰਡ ਤੋੜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਖ਼ਰਾਬ ਤਾਰਾਂ (ਫਾਲਟੀ ਲਾਈਨਾਂ) ਅਤੇ ਹੋਰ ਤਕਨੀਕੀ ਨੁਕਸਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਭਿਆਨਕ ਗਰਮੀ ਦੇ ਇਸ ਦੌਰ ਵਿੱਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਬਿਜਲੀ ਦੀ ਮੰਗ ਜਲਦ ਹੀ 14,000 ਮੈਗਾਵਾਟ ਨੂੰ ਛੂਹ ਸਕਦੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਬਿਜਲੀ ਦੀ ਮੰਗ ਪਹਿਲਾਂ ਹੀ 13,900 ਮੈਗਾਵਾਟ ਦੇ ਕਰੀਬ ਪਹੁੰਚ ਚੁੱਕੀ ਹੈ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ। ਪਾਵਰਕਾਮ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਗਰਮੀ ਵਧਣ ਕਾਰਨ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦੀ ਵਰਤੋਂ ਬਹੁਤ ਜ਼ਿਆਦਾ ਵਧ ਗਈ ਹੈ। ਇਸ ਤੋਂ ਇਲਾਵਾ ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅਜੇ ਸ਼ੁਰੂ ਨਹੀਂ ਹੋਈਆਂ, ਜਿਸ ਕਾਰਨ ਬਿਜਲੀ ਦੀ ਖਪਤ ਹੋਰ ਵਧ ਰਹੀ ਹੈ।