ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਆਈਐੱਸਆਈ ਦਾ ਏਜੰਟ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ &rsquoਤੇ ਤਿੱਖਾ ਹਮਲਾ ਬੋਲਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਰਵਨੀਤ ਬਿੱਟੂ ਨੇ ਕਿਹਾ, &ldquoਇਹ ਆਦਮੀ ਆਈਐੱਸਆਈ ਦਾ ਏਜੰਟ ਹੈ। ਆਈਐੱਸਆਈ ਦੇ ਕਹਿਣ &rsquoਤੇ ਸਾਡੇ ਦੇਸ਼ ਨੂੰ ਖ਼ਤਰੇ ਵਿੱਚ ਪਾਉਣਾ ਚਾਹੁੰਦਾ ਹੈ ਅਤੇ ਪ੍ਰਧਾਨ ਮੰਤਰੀ ਦੇ ਕੰਮ ਵਿੱਚ ਵਿਘਨ ਪਾਉਣਾ ਚਾਹੁੰਦਾ ਹੈ।&rdquo
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀਆਂ ਗਤੀਵਿਧੀਆਂ &rsquoਤੇ ਨਜ਼ਰ ਰੱਖੀ ਜਾਣੀ ਚਾਹੀਦੀ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਵਿਦੇਸ਼ ਦੌਰੇ ਨੂੰ ਲੈ ਕੇ ਤਨਜ਼ ਕੱਸਿਆ ਸੀ। ਇਸੇ ਮੁੱਦੇ &rsquoਤੇ ਜਦੋਂ ਪੱਤਰਕਾਰਾਂ ਨੇ ਰਵਨੀਤ ਬਿੱਟੂ ਨੂੰ ਸਵਾਲ ਪੁੱਛਿਆ ਤਾਂ ਉਨ੍ਹਾਂ ਨੇ ਇਹ ਤਿੱਖੀ ਪ੍ਰਤੀਕਿਰਿਆ ਦਿੱਤੀ। ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਪੂਰੇ ਦੇਸ਼ ਦੇ ਮੁੱਖ ਮੰਤਰੀ ਹਨ, ਵਿਦੇਸ਼ ਜਾ ਕੇ ਉਨ੍ਹਾਂ ਤੇਲ ਅਤੇ ਗੈਸ ਦਾ ਮਸਲੇ ਹੱਲ ਕਰਨੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਯੂਏਈ ਜਾ ਕੇ ਤੇਲ ਦਾ ਮਸਲਾ ਹੱਲ ਕੀਤਾ ਹੈ।