ਪੀ ਆਰ ਲਈ ਫਰਜ਼ੀ ਵਿਆਹ ਕਰਵਾਉਣ ਵਾਲਿਆਂ ਦਾ ਵੀਜ਼ਾ ਹੋਵੇਗਾ ਰੱਦ
_25May26090419AM.jpg)
ਕੈਨੇਡਾ ਦੇ ਇਮੀਗ੍ਰੇਸ਼ਨ, ਰਿਫ਼ਿਊਜੀ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ ਅਹਿਮ ਨੋਟਿਸ ਜਾਰੀ ਕਰਦਿਆਂ ਕਿਹਾ ਹੈ ਕਿ ਸਿਰਫ਼ ਇਮੀਗ੍ਰੇਸ਼ਨ ਫ਼ਾਇਦੇ ਲੈਣ ਲਈ ਕੀਤੇ ਗਏ ਫ਼ਰਜ਼ੀ ਜਾਂ ਕੰਟਰੈਕਟ ਵਿਆਹਾਂ ਨੂੰ ਗੰਭੀਰ ਕਾਨੂੰਨੀ ਉਲੰਘਣਾ ਮੰਨਿਆ ਜਾਵੇਗਾ। ਨਵੇਂ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜੇਕਰ ਕੋਈ ਵਿਦੇਸ਼ੀ ਨਾਗਰਿਕ ਸਿਰਫ਼ ਕੈਨੇਡਾ ਦਾ ਵੀਜ਼ਾ ਜਾਂ ਪੀ ਆਰ ਹਾਸਲ ਕਰਨ ਲਈ ਕਿਸੇ ਕੈਨੇਡੀਅਨ ਨਾਗਰਿਕ ਜਾਂ ਸਥਾਈ ਨਿਵਾਸੀ ਨਾਲ ਵਿਆਹ ਕਰਦਾ ਹੈ ਤਾਂ ਉਸ ਦਾ ਵੀਜ਼ਾ ਤੁਰੰਤ ਰੱਦ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀ ਧੋਖਾਧੜੀ ਉਸ ਦੇ ਇਮੀਗ੍ਰੇਸ਼ਨ ਰਿਕਾਰਡ ਵਿੱਚ ਦਰਜ ਕੀਤੀ ਜਾਵੇਗੀ, ਜਿਸ ਦਾ ਅਸਰ ਭਵਿੱਖ ਵਿੱਚ ਹੋਰ ਦੇਸ਼ਾਂ ਦੇ ਵੀਜ਼ੇ ਲੈਣ &rsquoਤੇ ਵੀ ਪੈ ਸਕਦਾ ਹੈ। ਕੈਨੇਡਾ ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਵੀ ਚਿਤਾਵਨੀ ਦਿੱਤੀ ਹੈ ਜੋ ਪੈਸੇ ਜਾਂ ਕਿਸੇ ਹੋਰ ਲਾਭ ਦੇ ਬਦਲੇ ਅਜਿਹੇ ਵਿਆਹਾਂ ਲਈ ਸਹਿਮਤ ਹੋ ਜਾਂਦੇ ਹਨ। ਕੈਨੇਡਾ ਦੇ ਕਾਨੂੰਨ ਅਨੁਸਾਰ ਜੇਕਰ ਸਪਾਂਸਰ ਕੀਤਾ ਗਿਆ ਸਾਥੀ ਕੈਨੇਡਾ ਪਹੁੰਚਣ ਤੋਂ ਬਾਅਦ ਵੱਖ ਵੀ ਹੋ ਜਾਵੇ ਤਾਂ ਵੀ ਸਪਾਂਸਰ ਕਰਨ ਵਾਲੇ ਵਿਅਕਤੀ ਨੂੰ ਤਿੰਨ ਸਾਲ ਤੱਕ ਉਸ ਦੀ ਵਿੱਤੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਜੇ ਸਪਾਂਸਰ ਕੀਤਾ ਵਿਅਕਤੀ ਸਰਕਾਰੀ ਵੈੱਲਫੇਅਰ ਜਾਂ ਆਰਥਿਕ ਮਦਦ ਲੈਂਦਾ ਹੈ ਤਾਂ ਸਰਕਾਰ ਉਹ ਰਕਮ ਸਪਾਂਸਰ ਤੋਂ ਵਸੂਲ ਸਕਦੀ ਹੈ, ਜਦ ਤੱਕ ਇਹ ਰਕਮ ਵਾਪਸ ਨਹੀਂ ਕੀਤੀ ਜਾਂਦੀ, ਇਸ ਤੋਂ ਇਲਾਵਾ ਸਪਾਂਸਰ ਕਿਸੇ ਹੋਰ ਵਿਅਕਤੀ ਨੂੰ ਕੈਨੇਡਾ ਨਹੀਂ ਬੁਲਾ ਸਕੇਗਾ।