ਭਾਰਤ–ਅਮਰੀਕਾ ਸੰਬੰਧਾਂ ’ਤੇ ਟਰੰਪ ਦਾ ਵੱਡਾ ਬਿਆਨ, ਮੋਦੀ ਦੀ ਖੁੱਲ੍ਹ ਕੇ ਤਾਰੀਫ਼
_25May26090453AM.jfif)
ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖੁੱਲ੍ਹ ਕੇ ਸ਼ਲਾਘਾ ਕਰਦਿਆਂ ਦੋਨਾਂ ਦੇਸ਼ਾਂ ਦੇ ਮਜ਼ਬੂਤ ਸੰਬੰਧਾਂ &rsquoਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਜਦੋਂ ਵੀ ਚਾਹੇਗਾ, ਅਮਰੀਕਾ ਹਰ ਸੰਭਵ ਮਦਦ ਲਈ ਤਿਆਰ ਰਹੇਗਾ।
ਟਰੰਪ ਨੇ ਨਵੀਂ ਦਿੱਲੀ ਵਿੱਚ ਆਜ਼ਾਦੀ ਨਾਲ ਜੁੜੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਫ਼ੋਨ ਰਾਹੀਂ ਸੰਬੋਧਨ ਕਰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੇ ਵੱਡੇ ਪ੍ਰਸ਼ੰਸਕ ਹਨ ਅਤੇ ਭਾਰਤ ਉਨ੍ਹਾਂ &rsquoਤੇ ਪੂਰਾ ਭਰੋਸਾ ਕਰ ਸਕਦਾ ਹੈ।
ਇਸ ਸਮਾਗਮ ਦੌਰਾਨ ਅਮਰੀਕੀ ਰਾਜਦੂਤ ਵੱਲੋਂ ਉਨ੍ਹਾਂ ਨੂੰ ਫ਼ੋਨ ਮਿਲਾਇਆ ਗਿਆ, ਜਿਸ ਤੋਂ ਬਾਅਦ ਟਰੰਪ ਨੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ, ਉਹ ਸਿੱਧਾ ਸੰਪਰਕ ਕਰ ਸਕਦਾ ਹੈ ਅਤੇ ਅਮਰੀਕਾ ਹਮੇਸ਼ਾ ਨਾਲ ਖੜ੍ਹਾ ਰਹੇਗਾ।
ਟਰੰਪ ਨੇ ਆਪਣੇ ਸੰਬੋਧਨ ਵਿੱਚ ਅਮਰੀਕੀ ਵਿਦੇਸ਼ ਮੰਤਰੀ ਦੀ ਵੀ ਤਾਰੀਫ਼ ਕੀਤੀ ਅਤੇ ਉਨ੍ਹਾਂ ਨੂੰ ਭਾਰਤੀ ਪ੍ਰਧਾਨ ਮੰਤਰੀ ਤੱਕ ਆਪਣਾ ਸਤਿਕਾਰ ਪਹੁੰਚਾਉਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੇ ਭਾਰਤ&ndashਅਮਰੀਕਾ ਸਾਂਝੇਦਾਰੀ ਨੂੰ ਭਵਿੱਖ ਲਈ ਹੋਰ ਮਜ਼ਬੂਤ ਅਤੇ ਮਹੱਤਵਪੂਰਨ ਦੱਸਿਆ।