ਪੈਟਰੋਲ-ਡੀਜ਼ਲ ’ਤੇ ਟੈਕਸ ਘਟਾ ਕੇ ਲੋਕਾਂ ਨੂੰ ਰਾਹਤ ਦੇਵੇ ਪੰਜਾਬ ਸਰਕਾਰ: ਸਾਂਪਲਾ

ਕੇਂਦਰ ਸਰਕਾਰ ਵਾਂਗ ਪੰਜਾਬ ਸਰਕਾਰ ਨੂੰ ਵੀ ਪੈਟਰੋਲ ਤੇ ਡੀਜ਼ਲ &rsquoਤੇ ਸੂਬਾ ਟੈਕਸ ਘਟਾ ਕੇ ਲੋਕਾਂ ਨੂੰ ਵੱਡੀ ਰਾਹਤ ਦੇਣੀ ਚਾਹੀਦੀ ਹੈ। ਸਾਬਕਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ &rsquoਤੇ ਵਾਧੂ ਆਰਥਿਕ ਬੋਝ ਨਾ ਪਵੇ, ਇਸ ਲਈ ਭਾਜਪਾ ਸਰਕਾਰ ਵੱਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੈਟਰੋਲ ਤੇ ਡੀਜ਼ਲ &rsquoਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਸੂਬਾਈ ਕਰਾਂ &rsquoਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬਿਜਾਈ ਦੇ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ &rsquoਤੇ ਵਾਧੂ ਆਰਥਿਕ ਬੋਝ ਨਾ ਪਵੇ।
ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਜੰਗ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਦੇ ਬਾਵਜੂਦ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਪਰੈਲ 2022 ਤੋਂ 14 ਮਈ 2026 ਤੱਕ ਲਗਪਗ ਸਵਾ ਚਾਰ ਸਾਲ ਤੱਕ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ &rsquoਚ ਕੋਈ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਮਾਰਚ 2022 ਤੋਂ ਬਾਅਦ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ &rsquoਤੇ ਸੂਬਾਈ ਕਰ ਵਧਾ ਕੇ ਆਮ ਲੋਕਾਂ &rsquoਤੇ ਲਗਪਗ 3 ਰੁਪਏ ਪ੍ਰਤੀ ਲੀਟਰ ਦਾ ਵਾਧੂ ਬੋਝ ਪਾਇਆ ਗਿਆ ਹੈ।