ਸਾਬਕਾ ਰਾਜ ਸਭਾ ਮੈਂਬਰ ਮਹਿੰਦਰ ਸਿੰਘ ਮਜੀਠਾ ਅਕਾਲੀ ਦਲ ਛੱਡ ‘ਆਪ’ ’ਚ ਸ਼ਾਮਿਲ

ਪੰਜਾਬ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅੱਜ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਵਿਧਾਇਕ ਰਾਜ ਮਹਿੰਦਰ ਸਿੰਘ ਮਜੀਠਾ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਰਾਜ ਮਹਿੰਦਰ ਸਿੰਘ ਮਜੀਠਾ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਸਾਬਕਾ ਆਰਟੀਆਈ ਕਮਿਸ਼ਨਰ ਹੇਮ ਇੰਦਰ ਸਿੰਘ ਮਜੀਠਾ ਅਤੇ ਸੁਖਦੀਪ ਸਿੰਘ ਮਜੀਠਾ ਨੇ ਵੀ ਆਮ ਆਦਮੀ ਪਾਰਟੀ ਦੇ ਪੱਲਾ ਫੜ ਲਿਆ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਰਹੇ।