ਖਾਲਸਾਈ ਰੰਗ ਵਿੱਚ ਰੰਗਿਆ ਅਪ੍ਰੀਲੀਆ ਸ਼ਹਿਰ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਵਲੋ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

 ਰੋਮ ਇਟਲੀ 25 ਮਈ (ਗੁਰਸ਼ਰਨ ਸਿੰਘ ਸੋਨੀ) ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਾਜੇ ਗਏ ਖਾਲਸੇ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਇਟਲੀ ਵੱਖ ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਨਗਰ ਕੀਰਤਨ ਸਜਾਏ ਗਏ। ਇਸ ਲੜੀ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਨਜ਼ਦੀਕ ਤੇ ਜਿਲ੍ਹਾ ਲਾਤੀਨਾ ਦੇ ਸ਼ਹਿਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਅਲੌਕਿਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਇਸ ਮੌਕੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਗੁਰੂ ਮਰਿਆਦਾ ਅਨੁਸਾਰ ਸੰਪੂਰਨਤਾ ਨਾਲ ਭੋਗ ਪਾਏ ਗਏ ਤੇ ਭੋਗ ਉਪਰੰਤ ਪੰਜ ਨਿਸ਼ਾਨਚੀ ਸਿੰਘਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਜੋ ਕਿ ਨਗਰ ਦੀਆਂ ਵੱਖ-ਵੱਖ ਗਲੀਆਂ ਦੀ ਪਰਿਕਰਮਾ ਕਰਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ &ldquo ਪਾਰਕੋ ਮਿੱਲੈ &ldquo ਪਾਰਕ ਪਹੁੰਚਣ ਉਪਰੰਤ ਪੜਾਅ ਕੀਤਾ ਗਿਆ ਤੇ ਇਸ ਮੌਕੇ ਭਾਈ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜੱਥੇ ਵੱਲੋਂ ਖ਼ਾਲਸੇ ਦੇ ਸਿਰਜਣਾ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਜ਼ੋਸ਼ੀਲੇ ਅੰਦਾਜ਼ ਵਿੱਚ ਸੁਣਾ ਕੇ ਨਿਹਾਲ ਕੀਤਾ ਗਿਆ ਤੇ ਇਸ ਮੌਕੇ ਮਿਸਲ ਮੀਰੀ ਪੀਰੀ ਰੋਮਾ ਦੇ ਗੱਤਕੇ ਵਾਲੇ ਜਥੇ ਵਲੋਂ ਗੱਤਕੇ ਦੇ ਹੈਂਰਤ ਮਈ ਜੌਹਰ ਦਿਖਾਏ ਗਗਏ ਤੇ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਵਲੋ ਦਸਤਾਰ ਸਜਾਉਣ ਦਾ ਕੈਂਪ ਲਗਾਇਆ ਗਿਆ ਇਸ ਮੌਕੇ ਸੰਗਤਾਂ ਲਈ ਪੰਗਤ ਤੇ ਸਟਾਲਾਂ ਜਰੀਏ ਵੱਖ ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।