ਕੈਪਟਨ ਅਮਰਿੰਦਰ ਸਿੰਘ ਦੇ ਭਰਾ ਰਾਜਾ ਰਣਧੀਰ ਸਿੰਘ ਦਾ ਦੇਹਾਂਤ
_27May26080240AM.jfif)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਭਰਾ ਅਤੇ ਭਾਰਤ ਦੇ ਪ੍ਰਸਿੱਧ ਖੇਡ ਪ੍ਰਸ਼ਾਸਕ ਰਾਜਾ ਰਣਧੀਰ ਸਿੰਘ ਦਾ ਅੱਜ ਬੁੱਧਵਾਰ 27 ਮਈ ਸਵੇਰੇ ਨਵੀਂ ਦਿੱਲੀ ਵਿਖੇ ਦੇਹਾਂਤ ਹੋ ਗਿਆ। ਉਹ 79 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਚਲੇ ਜਾਣ ਨਾਲ ਖੇਡ ਜਗਤ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਨੇ ਟਰੈਪ ਅਤੇ ਸਕੀਟ ਨਿਸ਼ਾਨੇਬਾਜ਼ੀ ਵਿੱਚ 5 ਵਾਰ ਓਲੰਪਿਕ ਖੇਡਾਂ (1968, 1972, 1976, 1980, ਅਤੇ 1984) ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਨਿਸ਼ਾਨੇਬਾਜ਼ੀ ਤੋਂ ਸੰਨਿਆਸ ਲੈਣ ਤੋਂ ਬਾਅਦ ਵੀ ਉਹ ਖੇਡਾਂ ਨਾਲ ਲਗਾਤਾਰ ਜੁੜੇ ਰਹੇ। ਰਾਜਾ ਰਣਧੀਰ ਸਿੰਘ ਦੇ ਦੇਹਾਂਤ 'ਤੇ ਦੇਸ਼-ਵਿਦੇਸ਼ ਦੇ ਪ੍ਰਮੁੱਖ ਖੇਡ ਸਿਤਾਰਿਆਂ, ਸਿਆਸਤਦਾਨਾਂ ਅਤੇ ਪ੍ਰਸ਼ੰਸਕਾਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।