ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਬਰਕਰਾਰ ਸਮੂਹਿਕ ਜਬਰ-ਜਨਾਹ ਦੇ ਦੋਸ਼ਾਂ ਤੋਂ ਬਰੀ
_27May26080759AM.jfif)
ਸਾਬਕਾ ਸਵੈ-ਘੋਸ਼ਿਤ ਗੌਡਮੈਨ (ਧਰਮਗੁਰੂ) ਆਸਾਰਾਮ ਨੂੰ ਬੁੱਧਵਾਰ ਨੂੰ ਰਾਜਸਥਾਨ ਹਾਈ ਕੋਰਟ ਤੋਂ ਅੰਸ਼ਕ ਰਾਹਤ ਮਿਲੀ ਹੈ, ਜਿਸ ਵਿੱਚ ਅਦਾਲਤ ਨੇ ਉਸ ਨੂੰ ਆਈਪੀਸੀ ਅਤੇ ਪੋਕਸੋ ਐਕਟ ਤਹਿਤ ਸਮੂਹਿਕ ਜਬਰ ਜਨਾਹ ਅਤੇ ਬੱਚੀ ਨਾਲ ਸਮੂਹਿਕ ਜਿਨਸੀ ਹਮਲੇ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ, ਜਦਕਿ ਨਾਬਾਲਗ ਨਾਲ ਜਬਰ ਜਨਾਹ ਲਈ ਉਸਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ, ਜਿਸ ਕਾਰਨ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ। ਜਸਟਿਸ ਅਰੁਣ ਮੋਂਗਾ ਅਤੇ ਜਸਟਿਸ ਯੋਗੇਂਦਰ ਕੁਮਾਰ ਪੁਰੋਹਿਤ ਦੇ ਡਿਵੀਜ਼ਨ ਬੈਂਚ ਨੇ ਆਸਾਰਾਮ ਨੂੰ ਆਈਪੀਸੀ ਦੀ ਧਾਰਾ 376(ਡੀ) ਅਤੇ ਪੋਕਸੋ ਐਕਟ ਦੀਆਂ ਧਾਰਾਵਾਂ 5(ਜੀ)/6 ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਆਈਪੀਸੀ ਦੀ ਧਾਰਾ 120(ਬੀ) ਦੇ ਦੋਸ਼ਾਂ ਤੋਂ ਵੀ ਡਿਸਚਾਰਜ ਕਰ ਦਿੱਤਾ ਹੈ। ਹਾਲਾਂਕਿ, ਬੈਂਚ ਨੇ ਨਾਬਾਲਗ ਨਾਲ ਜਬਰ ਜਨਾਹ ਨਾਲ ਸਬੰਧਤ ਆਈਪੀਸੀ ਦੀ ਧਾਰਾ 376(2)(ਐਫ) ਤਹਿਤ ਉਸਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ, ਜਿਸ ਨਾਲ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਬਰਕਰਾਰ ਰਹੇਗੀ।