ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਚੰਡੀਗੜ੍ਹ &mdash ਪੰਜਾਬ ਭਾਜਪਾ ਦੇ ਸੰਗਠਨ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਪਾਰਟੀ ਹਾਈਕਮਾਂਡ ਨੇ ਬਰਨਾਲਾ ਤੋਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਪੱਤਰ ਅਨੁਸਾਰ, ਇਹ ਅਹਿਮ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀ ਗਈ ਹੈ। ਹਾਈਕਮਾਂਡ ਦੇ ਹੁਕਮਾਂ ਮੁਤਾਬਕ ਇਹ ਫੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਕੇਵਲ ਸਿੰਘ ਢਿੱਲੋਂ ਦੀ ਇਸ ਨਿਯੁਕਤੀ ਨਾਲ ਪਾਰਟੀ ਨੇ ਸਰਹੱਦੀ ਸੂਬੇ ਪੰਜਾਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਇੱਕ ਤਜਰਬੇਕਾਰ ਚਿਹਰੇ &rsquoਤੇ ਭਰੋਸਾ ਪ੍ਰਗਟਾਇਆ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਰਾਜਸੀ ਸਰਗਰਮੀਆਂ ਹੋਰ ਤੇਜ਼ ਹੋਣ ਦੀ ਉਮੀਦ ਹੈ।