ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮਮਤਾ ਬੈਨਰਜੀ ਖ਼ਿਲਾਫ਼ ਮਾਮਲਾ ਦਰਜ
_28May26091355AM.jfif)
ਕੋਲਕਾਤਾ &mdash ਪੱਛਮੀ ਬੰਗਾਲ ਵਿੱਚ ਇੱਕ ਵਕੀਲ ਦੀ ਸ਼ਿਕਾਇਤ ਦੇ ਆਧਾਰ &rsquoਤੇ ਸੂਬੇ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਵਕੀਲ ਰਿੰਕੀ ਚਟੋਪਾਧਿਆਏ ਸਿੰਘ ਵੱਲੋਂ ਸਿਲੀਗੁੜੀ ਦੇ ਸਾਈਬਰ ਅਪਰਾਧ ਥਾਣੇ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਅਨੁਸਾਰ ਪੁਲਿਸ ਨੇ ਸ਼ੁਰੂਆਤ ਵਿੱਚ ਮਾਮਲਾ ਦਰਜ ਕਰਨ ਤੋਂ ਆਨਾਕਾਨੀ ਕੀਤੀ ਸੀ, ਪਰ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਆਖ਼ਰਕਾਰ ਪੁਲਿਸ ਵੱਲੋਂ ਇਹ ਸ਼ਿਕਾਇਤ ਸਵੀਕਾਰ ਕਰ ਲਈ ਗਈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਮਮਤਾ ਬੈਨਰਜੀ ਨੇ ਦੋ ਵੱਖ-ਵੱਖ ਮੌਕਿਆਂ &rsquoਤੇ ਅਜਿਹੀਆਂ ਟਿੱਪਣੀਆਂ ਕੀਤੀਆਂ, ਜਿਨ੍ਹਾਂ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਆਹਤ ਹੋਈਆਂ। ਇਹਨਾਂ ਵਿੱਚੋਂ ਇੱਕ ਟਿੱਪਣੀ ਪਿਛਲੇ ਸਾਲ ਇੱਕ ਧਾਰਮਿਕ ਸਮਾਗਮ ਦੌਰਾਨ ਕੀਤੀ ਗਈ ਸੀ ਅਤੇ ਦੂਜੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਧਰਮਤਾਲ ਵਿੱਚ ਹੋਏ ਇੱਕ ਰੋਸ ਪ੍ਰਦਰਸ਼ਨ ਦੌਰਾਨ ਕੀਤੀ ਗਈ ਸੀ। ਸਥਾਨਕ ਪੁਲਿਸ ਅਧਿਕਾਰੀਆਂ ਮੁਤਾਬਕ ਇਸ ਸੰਵੇਦਨਸ਼ੀਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।