ਨਿੱਝਰ ਕਾਂਡ ਨੂੰ ਲੈ ਕੇ ਭਾਰਤ-ਕੈਨੇਡਾ ਸਬੰਧਾਂ ਵਿੱਚ ਨਵਾਂ ਵਿਵਾਦ

ਓਟਾਵਾ: ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਕੂਟਨੀਤਕ ਤਣਾਅ ਨੇ ਇੱਕ ਵਾਰ ਫਿਰ ਤਿੱਖਾ ਰੁੱਖ ਅਖਤਿਆਰ ਕਰ ਲਿਆ ਹੈ। ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਵੱਲੋਂ ਕੈਨੇਡੀਅਨ ਖੁਫੀਆ ਏਜੰਸੀਆਂ &rsquoਤੇ ਲਗਾਏ ਗਏ ਗੰਭੀਰ ਦੋਸ਼ਾਂ ਨੇ ਦੋਵੇਂ ਦੇਸ਼ਾਂ ਦੇ ਸਬੰਧਾਂ ਵਿੱਚ ਨਵਾਂ ਭੂਚਾਲ ਖੜ੍ਹਾ ਕਰ ਦਿੱਤਾ ਹੈ। ਪਟਨਾਇਕ ਨੇ ਦਾਅਵਾ ਕੀਤਾ ਕਿ ਕੈਨੇਡੀਅਨ ਖੁਫੀਆ ਏਜੰਸੀ &lsquoਸੀਐਸਆਈਐਸ&rsquo ਸਿੱਖ ਵੱਖਵਾਦੀ ਤੱਤਾਂ ਦੇ ਪ੍ਰਭਾਵ ਹੇਠ ਕੰਮ ਕਰ ਰਹੀ ਹੈ ਅਤੇ ਭਾਰਤ ਵਿਰੋਧੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਨੂੰ ਸਿਆਸੀ ਮਕਸਦਾਂ ਲਈ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ।
ਹਾਈ ਕਮਿਸ਼ਨਰ ਦੇ ਇਹ ਬਿਆਨ ਜਨਤਕ ਹੋਣ ਮਗਰੋਂ ਵਿਵਾਦ ਹੋਰ ਗਹਿਰਾ ਹੋ ਗਿਆ। ਇਸ ਤੋਂ ਬਾਅਦ ਦਿਨੇਸ਼ ਪਟਨਾਇਕ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਗੱਲਬਾਤ &lsquoਆਫ਼ ਦ ਰਿਕਾਰਡ&rsquo ਸੀ ਅਤੇ ਉਨ੍ਹਾਂ ਦੇ ਬਿਆਨਾਂ ਨੂੰ ਸੰਦਰਭ ਤੋਂ ਬਾਹਰ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦਾ ਕੈਨੇਡੀਅਨ ਸੰਸਥਾਵਾਂ ਦੀ ਅਖੰਡਤਾ &rsquoਤੇ ਪੂਰਾ ਭਰੋਸਾ ਹੈ ਅਤੇ ਦੋਵੇਂ ਦੇਸ਼ਾਂ ਦੀਆਂ ਸੁਰੱਖਿਆ ਏਜੰਸੀਆਂ ਵਿਚਕਾਰ ਸਹਿਯੋਗ ਜਾਰੀ ਹੈ।
ਇਹ ਵਿਵਾਦ ਉਸ ਵੇਲੇ ਸਾਹਮਣੇ ਆਇਆ ਹੈ ਜਦੋਂ ਭਾਰਤ ਦੇ ਵਣਜ ਮੰਤਰੀ ਪਿਊਸ਼ ਗੋਇਲ ਕੈਨੇਡਾ ਦੌਰੇ &rsquoਤੇ ਹਨ ਅਤੇ ਦੋਵੇਂ ਦੇਸ਼ ਵਪਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕਰ ਰਹੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਬਿਆਨ ਦੋਵੇਂ ਦੇਸ਼ਾਂ ਵਿਚਕਾਰ ਪਹਿਲਾਂ ਹੀ ਤਣਾਅਪੂਰਨ ਮਾਹੌਲ ਨੂੰ ਹੋਰ ਖਰਾਬ ਕਰ ਸਕਦੇ ਹਨ।
ਦੂਜੇ ਪਾਸੇ, ਕੈਨੇਡੀਅਨ ਖੁਫੀਆ ਏਜੰਸੀ ਸੀਐਸਆਈਐਸ ਨੇ ਵੀ ਆਪਣੀਆਂ ਰਿਪੋਰਟਾਂ ਵਿੱਚ ਭਾਰਤ &rsquoਤੇ ਕੈਨੇਡਾ ਵਿੱਚ ਵਿਦੇਸ਼ੀ ਦਖਲਅੰਦਾਜ਼ੀ, ਜਾਸੂਸੀ ਅਤੇ ਕੈਨੇਡੀਅਨ ਸਿਆਸਤ &rsquoਤੇ ਪ੍ਰਭਾਵ ਪਾਉਣ ਦੇ ਦੋਸ਼ ਲਗਾਏ ਹਨ। ਏਜੰਸੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੈਨੇਡਾ ਦੇ ਕਾਨੂੰਨ ਮੁਤਾਬਕ &lsquoਖਾਲਿਸਤਾਨ&rsquo ਦੀ ਵਕਾਲਤ ਕਰਨਾ ਇੱਕ ਕਾਨੂੰਨੀ ਰਾਜਨੀਤਿਕ ਗਤੀਵਿਧੀ ਹੈ। ਇਸ ਮਾਮਲੇ ਨੇ ਦੋਵੇਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਨੂੰ ਇੱਕ ਵਾਰ ਫਿਰ ਚਰਚਾ ਦੇ ਕੇਂਦਰ ਵਿੱਚ ਲਿਆ ਖੜ੍ਹਾ ਕੀਤਾ ਹੈ।