‘ਪੰਜਾਬੀਆਂ ਨੇ ਇੱਕ ਵਾਰ ਫਿਰ AAP ਦੇ ਕੰਮਾਂ ’ਤੇ ਮੋਹਰ ਲਾਈ’ — ਚੋਣ ਨਤੀਜਿਆਂ ’ਤੇ ਬੋਲੇ CM ਮਾਨ

ਚੰਡੀਗੜ੍ਹ: ਪੰਜਾਬ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਨੇ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਵਿੱਚ ਦਬਦਬਾ ਬਣਾਉਂਦੇ ਹੋਏ ਕੁੱਲ 881 ਵਾਰਡਾਂ &rsquoਚ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ &lsquoਆਪ&rsquo ਸਰਕਾਰ ਦੇ ਕੰਮਾਂ &rsquoਤੇ ਮੋਹਰ ਲਗਾਈ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਧਾਨ ਸਭਾ, ਲੋਕ ਸਭਾ ਅਤੇ ਪੰਚਾਇਤੀ ਚੋਣਾਂ ਤੋਂ ਬਾਅਦ ਹੁਣ ਨਗਰ ਨਿਗਮ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਵੀ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 90 ਫੀਸਦੀ ਤੋਂ ਵੱਧ ਨਗਰ ਕੌਂਸਲਾਂ ਵਿੱਚ ਪਾਰਟੀ ਦੇ ਉਮੀਦਵਾਰ ਜਿੱਤੇ ਹਨ। ਮਾਨ ਨੇ ਇਸ ਜਿੱਤ ਨੂੰ ਲੋਕਾਂ ਨੂੰ ਮਿਲ ਰਹੀਆਂ ਸੁਵਿਧਾਵਾਂ, ਪਾਰਦਰਸ਼ੀ ਭਰਤੀ ਪ੍ਰਕਿਰਿਆ ਅਤੇ ਵਿਕਾਸ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਬਿਨਾਂ ਕਿਸੇ ਪੱਖਪਾਤ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਬਰਾਬਰ ਵਿਕਾਸ ਕੀਤਾ ਜਾਵੇਗਾ।
ਹਾਲਾਂਕਿ ਕੁਝ ਇਲਾਕਿਆਂ ਵਿੱਚ ਹੋਰ ਪਾਰਟੀਆਂ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ। ਮੋਹਾਲੀ ਜ਼ਿਲ੍ਹੇ ਦੇ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਨੇ 16 ਸੀਟਾਂ ਜਿੱਤ ਕੇ ਵੱਡੀ ਕਾਮਯਾਬੀ ਹਾਸਲ ਕੀਤੀ, ਜਦਕਿ &lsquoਆਪ&rsquo ਨੂੰ ਕੇਵਲ ਇੱਕ ਸੀਟ ਮਿਲੀ। ਕਾਂਗਰਸ ਨੇ ਵੀ ਇੱਕ ਸੀਟ ਜਿੱਤੀ ਅਤੇ ਤਿੰਨ ਆਜ਼ਾਦ ਉਮੀਦਵਾਰ ਕਾਮਯਾਬ ਰਹੇ। ਸ਼੍ਰੋਮਣੀ ਅਕਾਲੀ ਦਲ ਇੱਥੇ ਆਪਣਾ ਖਾਤਾ ਖੋਲ੍ਹਣ ਵਿੱਚ ਨਾਕਾਮ ਰਿਹਾ।
ਦੂਜੇ ਪਾਸੇ ਮਜੀਠਾ ਨਗਰ ਕੌਂਸਲ ਦੀਆਂ 13 ਸੀਟਾਂ ਵਿੱਚੋਂ &lsquoਆਪ&rsquo ਨੇ 7 ਅਤੇ ਸ਼੍ਰੋਮਣੀ ਅਕਾਲੀ ਦਲ ਨੇ 6 ਸੀਟਾਂ ਜਿੱਤੀਆਂ। ਇਹ ਚੋਣ ਬਿਕਰਮ ਸਿੰਘ ਮਜੀਠੀਆ ਦੇ ਪ੍ਰਭਾਵ ਵਾਲੇ ਹਲਕੇ ਵਿੱਚ ਹੋਣ ਕਾਰਨ ਖਾਸ ਚਰਚਾ ਵਿੱਚ ਰਹੀ