ਯੋਗਰਾਜ ਸਿੰਘ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਕੋਰਟ ਨੇ ਅਦਾਕਾਰ ਖਿਲਾਫ ਕਾਰਵਾਈ ‘ਤੇ ਲਾਈ ਰੋਕ

ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਔਰਤਾਂ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਯੋਗਰਾਜ ਸਿੰਘ ਖਿਲਾਫ ਕਾਰਵਾਈ &lsquoਤੇ ਰੋਕ ਲਾ ਦਿੱਤੀ ਹੈ। ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ ਉਨ੍ਹਾਂ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੋਈ, ਜਿੱਥੇ ਅਦਾਲਤ ਨੇ ਯੋਗਰਾਜ ਸਿੰਘ ਨੂੰ ਜ਼ਮਾਨਤ ਦੇ ਦਿੱਤੀ।
ਇਹ ਮਾਮਲਾ ਵੈੱਬ ਸੀਰੀਜ਼ &ldquoਲੁੱਖੇ&rdquo ਦੇ ਇੱਕ ਵਾਇਰਲ ਵੀਡੀਓ ਕਲਿੱਪ ਨਾਲ ਜੁੜਿਆ ਹੈ, ਜਿਸ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਨੇ ਕਥਿਤ ਤੌਰ &lsquoਤੇ ਔਰਤਾਂ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ।
ਐਫਆਈਆਰ ਮੁਤਾਬਕ 8 ਮਈ, 2026 ਨੂੰ ਰਿਲੀਜ਼ ਹੋਈ ਵੈੱਬ ਸੀਰੀਜ਼ &ldquoਲੁੱਖੇ&rdquo ਦੀ ਇੱਕ ਕਲਿੱਪ ਸੋਸ਼ਲ ਮੀਡੀਆ &lsquoਤੇ ਵਾਇਰਲ ਹੋ ਗਈ। ਸ਼ਿਕਾਇਤਕਰਤਾ ਵਕੀਲ ਉੱਜਵਲ ਭਸੀਨ ਨੇ ਦੋਸ਼ ਲਗਾਇਆ ਕਿ ਵੀਡੀਓ ਵਿੱਚ ਔਰਤਾਂ ਵਿਰੁੱਧ ਬਹੁਤ ਹੀ ਅਪਮਾਨਜਨਕ ਅਤੇ ਅਸ਼ਲੀਲ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਪੂਰੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।