ਨਗਰ ਨਿਗਮ ਚੋਣਾਂ ’ਚ ‘ਆਪ’ ਦੀ ਵੱਡੀ ਜਿੱਤ, ਮਨੀਸ਼ ਸਿਸੋਦੀਆ ਬੋਲੇ- ਪੰਜਾਬ ਦੇ ਲੋਕਾਂ ਨੇ ਦਿੱਤਾ ਸਪੱਸ਼ਟ ਸੰਦੇਸ਼

ਚੰਡੀਗੜ੍ਹ: ਪੰਜਾਬ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਜਿੱਤ ਦਰਜ ਕੀਤੀ ਹੈ। ਚੋਣ ਨਤੀਜੇ ਆਉਣ ਤੋਂ ਬਾਅਦ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਪਾਰਟੀ ਵਰਕਰਾਂ ਨੇ ਢੋਲ ਦੀਆਂ ਧੁਨਾਂ &rsquoਤੇ ਭੰਗੜਾ ਪਾਇਆ ਅਤੇ ਇੱਕ-ਦੂਜੇ ਨੂੰ ਲੱਡੂ ਖਵਾ ਕੇ ਖੁਸ਼ੀ ਮਨਾਈ।

ਇਸ ਮੌਕੇ &lsquoਆਪ&rsquo ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ। ਪਾਰਟੀ ਆਗੂਆਂ ਨੇ ਇਸ ਜਿੱਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ &rsquoਤੇ ਲੋਕਾਂ ਦੀ ਮੋਹਰ ਕਰਾਰ ਦਿੱਤਾ।

ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਇਮਾਨਦਾਰ ਰਾਜਨੀਤੀ ਅਤੇ ਵਿਕਾਸ ਦੇ ਕੰਮਾਂ ਨੂੰ ਪਸੰਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਚਾਇਤੀ ਚੋਣਾਂ ਅਤੇ ਹੁਣ ਸ਼ਹਿਰੀ ਚੋਣਾਂ ਵਿੱਚ ਲੋਕਾਂ ਨੇ &lsquoਆਪ&rsquo ਨੂੰ ਭਾਰੀ ਸਮਰਥਨ ਦੇ ਕੇ ਸਰਕਾਰ ਦੇ ਕੰਮਾਂ &rsquoਤੇ ਭਰੋਸਾ ਜਤਾਇਆ ਹੈ।

ਸਿਸੋਦੀਆ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬਿਜਲੀ, ਪਾਣੀ, ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾਂ ਨੂੰ ਲੋਕਾਂ ਨੇ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਦੋ ਵੱਡੇ ਸੰਦੇਸ਼ ਦਿੰਦੇ ਹਨ&mdashਇੱਕ, ਲੋਕ ਵਿਕਾਸ ਅਤੇ ਜਨਹਿਤ ਦੇ ਕੰਮਾਂ ਨਾਲ ਖੜ੍ਹੇ ਹਨ ਅਤੇ ਦੂਜਾ, ਉਹ ਨਫ਼ਰਤ ਅਤੇ ਬਦਲਾਖੋਰੀ ਦੀ ਰਾਜਨੀਤੀ ਨੂੰ ਰੱਦ ਕਰ ਰਹੇ ਹਨ।

ਉਨ੍ਹਾਂ ਨੇ ਭਾਜਪਾ &rsquoਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਵਿੱਚ ਡਰ ਅਤੇ ਦਬਾਅ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਸਿਸੋਦੀਆ ਮੁਤਾਬਕ ਚੋਣ ਨਤੀਜੇ ਦੱਸਦੇ ਹਨ ਕਿ ਪੰਜਾਬ ਦੇ ਲੋਕ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਭਲਾਈ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।