ਕੈਨੇਡਾ 'ਚ ਭਾਰਤੀ ਵਿਦਿਆਰਥਣ ਦਾ ਚਾਕੂ ਮਾਰ ਕੇ ਕਤਲ

ਟੋਰਾਂਟੋ : ਕੈਨੇਡਾ ਦੇ ਟੋਰਾਂਟੋ ਸ਼ਹਿਰ &rsquoਚ ਇਕ ਲੁੱਟ-ਖੋਹ ਦੀ ਵਾਰਦਾਤ ਦੌਰਾਨ 24 ਸਾਲਾ ਭਾਰਤੀ ਵਿਦਿਆਰਥਣ ਵਿਧੀ ਮੇਘਾ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਮੰਗਲਵਾਰ ਦੇਰ ਰਾਤ ਉਸ ਵੇਲੇ ਵਾਪਰੀ ਜਦੋਂ ਵਿਧੀ ਮੇਘਾ ਅਪਣੀ ਪਾਰਟ-ਟਾਈਮ ਨੌਕਰੀ ਖ਼ਤਮ ਕਰ ਕੇ ਸਬਵੇਅ ਸਟੇਸ਼ਨ ਵਲ ਜਾ ਰਹੀ ਸੀ।
ਇਸ ਦੌਰਾਨ ਰਸਤੇ &rsquoਚ ਇਕ ਅਣਪਛਾਤੇ ਹਮਲਾਵਰ ਨੇ ਉਸ ਦਾ ਬੈਗ ਅਤੇ ਕੀਮਤੀ ਸਾਮਾਨ ਖੋਹਣ ਦੀ ਕੋਸ਼ਿਸ਼ ਕੀਤੀ। ਜਦੋਂ ਵਿਧੀ ਨੇ ਇਸ ਦਾ ਵਿਰੋਧ ਕੀਤਾ ਤਾਂ ਲੁਟੇਰੇ ਨੇ ਉਸ ਦੇ ਪੇਟ ਅਤੇ ਗਰਦਨ &rsquoਤੇ ਚਾਕੂ ਨਾਲ ਕਈ ਵਾਰ ਕੀਤੇ।
ਖ਼ੂਨ ਨਾਲ ਲੱਥਪੱਥ ਵਿਧੀ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਵਿਧੀ ਮੇਘਾ ਗੁਜਰਾਤ ਦੇ ਅਹਿਮਦਾਬਾਦ ਦੀ ਰਹਿਣ ਵਾਲੀ ਹੈ।