ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੂੰ “ਪਰਸੋਨਾ ਨਾਨ ਗ੍ਰਾਟਾ” ਅਧੀਨ ਕੈਨੇਡਾ ਤੋਂ ਕਢਣ ਦੀ ਮੰਗ ਕਰਦਾ ਭਾਰੀ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ): ਖਾਲਿਸਤਾਨ ਰੈਫਰੈਂਡਮ ਦੇ ਸਮਰਥਕਾਂ ਅਤੇ ਕੈਨੇਡੀਅਨ ਨਾਗਰਿਕਾਂ ਨੇ ਵੈਨਕੂਵਰ ਸਥਿਤ ਭਾਰਤੀ ਕੌਂਸਲੇਟ ਦੇ ਬਾਹਰ &ldquoਕੈਨੇਡੀਅਨ ਸਰਬਭੌਮਤਾ ਰੈਲੀ&rdquo ਕਰਕੇ ਆਰਸੀਐਮਪੀ , ਸੀਐਸਆਈਐਸ ਅਤੇ ਕੈਨੇਡੀਅਨ ਪੱਤਰਕਾਰਤਾ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਭਾਰਤ ਦੇ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਪਟਨਾਇਕ ਨੇ ਕੈਨੇਡਾ ਦੀਆਂ ਰਾਸ਼ਟਰੀ ਸੁਰੱਖਿਆ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਸੰਸਥਾਵਾਂ ਦੀ ਭਰੋਸੇਯੋਗਤਾ &lsquoਤੇ ਜਨਤਕ ਤੌਰ &rsquoਤੇ ਸਵਾਲ ਉਠਾ ਕੇ ਕੈਨੇਡੀਅਨ ਸਰਬਭੌਮਤਾ ਅਤੇ ਸੰਸਥਾਵਾਂ ਦਾ ਅਪਮਾਨ ਕੀਤਾ ਹੈ। ਖਾਲਿਸਤਾਨ ਰੈਫਰੈਂਡਮ ਦੇ ਸਮਰਥਕਾਂ ਵੱਲੋਂ ਭਾਰਤ ਦੇ ਕੈਨੇਡਾ ਸਥਿਤ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਦੇ ਵਿਰੋਧ ਵਿੱਚ ਇੱਕ ਵਿਲੱਖਣ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ &ldquoਦਿਨੇਸ਼ ਪਟਨਾਇਕ ਦੀ ਸ਼ਰਮਨਾਕ ਖੋਤਾ ਸਵਾਰੀ&rdquo ਨਾਮ ਦਿੱਤਾ ਗਿਆ। ਇਹ ਪ੍ਰਦਰਸ਼ਨ ਉਸ ਵੇਲੇ ਕੀਤਾ ਗਿਆ ਜਦੋਂ ਸਿੱਖਸ ਫਾਰ ਜਸਟਿਸ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਇੱਕ ਕਾਨੂੰਨੀ ਮੈਮੋਰੈਂਡਮ ਭੇਜ ਕੇ ਪਟਨਾਇਕ ਨੂੰ ਕੈਨੇਡਾ ਵਿੱਚੋਂ ਕੱਢਣ ਅਤੇ ਭਾਰਤੀ ਡਿਪਲੋਮੈਟਾਂ ਨੂੰ ਪ੍ਰਦਾਨ ਕੀਤੀ ਜਾ ਰਹੀ ਸਰਕਾਰੀ ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ। ਰੈਲੀ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਕੇ. ਪਟਨਾਇਕ ਨੂੰ &ldquoਪਰਸੋਨਾ ਨਾਨ ਗ੍ਰਾਟਾ&rdquo ਘੋਸ਼ਿਤ ਕਰਕੇ ਕੈਨੇਡਾ ਵਿੱਚੋਂ ਕੱਢਿਆ ਜਾਵੇ ਅਤੇ ਭਾਰਤੀ ਡਿਪਲੋਮੈਟਾਂ ਅਤੇ ਡਿਪਲੋਮੈਟਿਕ ਇਮਾਰਤਾਂ ਲਈ ਕੈਨੇਡੀਅਨ ਟੈਕਸਦਾਤਾਵਾਂ ਦੇ ਪੈਸਿਆਂ ਨਾਲ ਮੁਹੱਈਆ ਕਰਵਾਈ ਜਾ ਰਹੀ ਸੁਰੱਖਿਆ ਤੁਰੰਤ ਖਤਮ ਕੀਤੀ ਜਾਵੇ। ਪ੍ਰਦਰਸ਼ਨ ਵਿਚ ਹਾਜਿਰ ਕੈਨੇਡੀਅਨ ਸਿੱਖਾਂ ਨੇ ਕਿਹਾ, &ldquoਜੇ ਹਾਈ ਕਮਿਸ਼ਨਰ ਪਟਨਾਇਕ ਆਰਸੀਐਮਪੀ ਅਤੇ ਸੀਐਸਆਈਐਸ ਦੀ ਭਰੋਸੇਯੋਗਤਾ &lsquoਤੇ ਹੀ ਸਵਾਲ ਖੜ੍ਹੇ ਕਰਦੇ ਹਨ, ਤਾਂ ਕੈਨੇਡੀਅਨ ਟੈਕਸਦਾਤਾਵਾਂ ਦੇ ਪੈਸਿਆਂ ਨਾਲ ਭਾਰਤੀ ਡਿਪਲੋਮੈਟਾਂ ਅਤੇ ਉਨ੍ਹਾਂ ਦੀਆਂ ਇਮਾਰਤਾਂ ਦੀ ਸੁਰੱਖਿਆ ਦਾ ਕੋਈ ਜਾਇਜ਼ ਕਾਰਨ ਨਹੀਂ ਬਣਦਾ।&rdquo ਉਨ੍ਹਾਂ ਕਿਹਾ ਕਿ ਕਾਰਨੀ ਸਰਕਾਰ ਨੂੰ ਇਹ ਤੈਅ ਕਰਨਾ ਹੋਵੇਗਾ ਕਿ ਉਹ ਕੈਨੇਡੀਅਨ ਨਾਗਰਿਕਾਂ ਅਤੇ ਸੰਸਥਾਵਾਂ ਦੇ ਹਿੱਤਾਂ ਦੀ ਰੱਖਿਆ ਕਰੇਗੀ ਜਾਂ ਉਹਨਾਂ ਵਿਦੇਸ਼ੀ ਡਿਪਲੋਮੈਟਾਂ ਨੂੰ ਸਰਕਾਰੀ ਸੁਰੱਖਿਆ ਮੁਹੱਈਆ ਕਰਵਾਉਂਦੀ ਰਹੇਗੀ ਜੋ ਕੈਨੇਡੀਅਨ ਸੰਸਥਾਵਾਂ ਨੂੰ ਜਨਤਕ ਤੌਰ &lsquoਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਦੇ ਹਨ। ਰੈਲੀ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੀਤ ਸਿੰਘ ਗਿੱਲ, ਸਕੱਤਰ ਗੁਰਮੀਤ ਸਿੰਘ ਤੂਰ, ਨਰਿੰਦਰ ਸਿੰਘ ਰੰਧਾਵਾ, ਅਵਤਾਰ ਸਿੰਘ ਖਹਿਰਾ ਅਤੇ ਐਸਐਫਜੇ ਦੇ ਮਨਜਨਿੰਦਰ ਸਿੰਘ ਖਾਲਸਾ, ਜੈਕ ਸਿੱਧੂ, ਚਰਨਜੀਤ ਸਿੰਘ, ਰਜਿੰਦਰ ਸਿੰਘ ਨੱਤ, ਦਲਜੀਤ ਸਿੰਘ ਅਤੇ ਹੋਰ ਸਮਰਥਕ ਹਾਜ਼ਰ ਸਨ।