‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਦੀਪਕੇ ਪਰਤ ਰਹੇ ਭਾਰਤ, 6 ਜੂਨ ਨੂੰ ਲੈ ਕੇ ਕੀਤਾ ਵੱਡਾ ਐਲਾਨ

&lsquoਕਾਕਰੋਚ ਜਨਤਾ ਪਾਰਟੀ&rsquo ਦੇ ਫਾਊਂਡਰ ਅਭਿਜੀਤ ਦੀਪਕੇ ਨੇ ਸੋਮਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਅਭਿਜੀਤ ਨੇ ਕਿਹਾ ਕਿ ਉਹ ਪ੍ਰੀਖਿਆ ਨਾਲ ਸਬੰਧਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਇੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ 6 ਜੂਨ ਨੂੰ ਭਾਰਤ ਵਾਪਸ ਆਉਣਗੇ। ਸੋਸ਼ਲ ਮੀਡੀਆ ਪਲੇਟਫਾਰਮ ਯ &lsquoਤੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ, ਦੀਪਕੇ ਨੇ ਆਪਣੇ ਸਮਰਥਕਾਂ ਅਤੇ ਵਿਦਿਆਰਥੀਆਂ ਨੂੰ ਦਿੱਲੀ ਪਹੁੰਚਣ ਅਤੇ ਉਨ੍ਹਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ &ldquoਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ। ਸਾਨੂੰ ਭਾਰਤੀ ਸੰਵਿਧਾਨ ਦੇ ਰਸਤੇ &lsquoਤੇ ਚੱਲਦੇ ਹੋਏ ਸ਼ਾਂਤੀਪੂਰਵਕ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।&rdquo