‘ਮਜੀਠੀਆ ਨਾ ਭੱਜਿਆ ਹੈ ਤੇ ਨਾ ਭੱਜੇਗਾ’, ਵਿਧਾਇਕਾ ਗਨੀਵ ਕੌਰ ਨੇ ਮੁੱਖ ਮੰਤਰੀ ਦੇ ਬਿਆਨ ’ਤੇ ਦਿੱਤਾ ਕਰਾਰਾ ਜਵਾਬ
_03Jun26080524AM.jfif)
ਅੰਮ੍ਰਿਤਸਰ: ਮਜੀਠਾ ਥਾਣੇ ਵਿੱਚ ਹੰਗਾਮਾ ਕਰਨ ਅਤੇ ਹਿਰਾਸਤ ਵਿੱਚੋਂ ਇੱਕ ਮੁਲਜ਼ਮ ਨੂੰ ਛੁਡਾਉਣ ਦੇ ਦੋਸ਼ ਹੇਠ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਲਾਫ਼ ਦਰਜ ਹੋਏ ਮਾਮਲੇ ਤੋਂ ਬਾਅਦ ਸੂਬੇ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਮਜੀਠੀਆ ਦੀ ਪਤਨੀ ਅਤੇ ਹਲਕਾ ਮਜੀਠਾ ਤੋਂ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨਾਂ &rsquoਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਸਾਫ਼ ਕਿਹਾ ਕਿ ਬਿਕਰਮ ਮਜੀਠੀਆ ਨਾ ਤਾਂ ਭੱਜੇ ਹਨ ਅਤੇ ਨਾ ਹੀ ਕਦੇ ਭੱਜਣਗੇ। ਉਹ ਇਸ ਵੇਲੇ ਆਪਣੀ ਕਾਨੂੰਨੀ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ ਅਤੇ ਇਸ ਮਾਮਲੇ ਨੂੰ ਅਦਾਲਤ ਰਾਹੀਂ ਚੁਣੌਤੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਦੇ ਬਿਆਨ ਨੂੰ ਦੱਸਿਆ ਗੈਰ-ਜ਼ਿੰਮੇਵਾਰਾਨਾ
ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਕਰਮ ਮਜੀਠੀਆ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ &lsquoਕਾਗਜ਼ੀ ਸ਼ੇਰ&rsquo ਦੱਸਿਆ ਸੀ ਅਤੇ ਕਿਹਾ ਸੀ ਕਿ ਹੁੱਲੜਬਾਜ਼ੀ ਉਨ੍ਹਾਂ ਦੇ ਖੂਨ ਵਿੱਚ ਹੈ। ਇਸ ਦੇ ਜਵਾਬ ਵਿੱਚ ਬੀਬੀ ਗਨੀਵ ਕੌਰ ਨੇ ਮੁੱਖ ਮੰਤਰੀ ਦੀ ਟਿੱਪਣੀ ਨੂੰ ਪੂਰੀ ਤਰ੍ਹਾਂ ਗੈਰ-ਜ਼ਿੰਮੇਵਾਰਾਨਾ ਅਤੇ ਲੋਕਾਂ ਨੂੰ ਗੁਮਰਾਹ ਕਰਨ ਵਾਲੀ ਕਰਾਰ ਦਿੱਤਾ।
ਸਰਕਾਰ ਵੱਲੋਂ ਮਜੀਠੀਆ ਖ਼ਲਾਫ਼ ਜਾਰੀ ਕੀਤੇ ਗਏ ਦੇਸ਼ ਛੱਡ ਕੇ ਜਾਣ 'ਤੇ ਰੋਕ ਲਗਾਉਣ ਵਾਲੇ ਸਰਕੂਲਰ (ਲੁੱਕਆਊਟ ਨੋਟਿਸ) &rsquoਤੇ ਬੋਲਦਿਆਂ ਉਨ੍ਹਾਂ ਵੱਡਾ ਖ਼ੁਲਾਸਾ ਕੀਤਾ ਕਿ ਮਜੀਠੀਆ ਦਾ ਪਾਸਪੋਰਟ ਪਹਿਲਾਂ ਹੀ ਕਾਨੂੰਨੀ ਪ੍ਰਕਿਰਿਆ ਤਹਿਤ ਅਦਾਲਤ ਵਿੱਚ ਜਮ੍ਹਾਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਸੂਬਾ ਪੁਲੀਸ ਅਤੇ ਜਾਂਚ ਏਜੰਸੀਆਂ ਇਸ ਗੱਲ ਤੋਂ ਚੰਗੀ ਤਰ੍ਹਾਂ ਵਾਕਫ਼ ਹਨ, ਪਰ ਫਿਰ ਵੀ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਅਜਿਹੇ ਨੋਟਿਸਾਂ ਦਾ ਡਰਾਮਾ ਰਚਿਆ ਜਾ ਰਿਹਾ ਹੈ।