ਘੱਲੂਘਾਰਾ ਦਿਵਸ: ਅੰਮ੍ਰਿਤਸਰ 'ਚ ਸੁਰੱਖਿਆ ਦੇ ਕਰੜੇ ਪ੍ਰਬੰਧ ਹਜ਼ਾਰਾਂ ਪੁਲੀਸ ਕਰਮਚਾਰੀ ਤੈਨਾਤ

ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ ਯਾਦ ਵਿੱਚ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਮੌਕੇ ਸਰਕਾਰ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਜਿਸ ਤਹਿਤ ਨੀਮ ਫੌਜੀ ਬਲਾਂ ਦੀਆਂ 11 ਕੰਪਨੀਆਂ ਅਤੇ 4 ਹਜ਼ਾਰ ਪੁਲੀਸ ਕਰਮਚਾਰੀ ਸੁਰੱਖਿਆ ਪ੍ਰਬੰਧਾਂ ਲਈ ਤੈਨਾਤ ਹੋਣਗੇ।
ਇਸ ਦਾ ਖੁਲਾਸਾ ਅੱਜ ਇਥੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਪੀ ਕੇ ਸਿਨਹਾ ਨੇ ਕੀਤਾ। ਉਹਨਾਂ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਇਜ਼ਾ ਲਿਆ ਹੈ। ਸਪੈਸ਼ਲ ਡੀਜੀਪੀ ਨੇ ਜਾਣਕਾਰੀ ਦਿੱਤੀ ਕਿ ਹਰ ਸਾਲ ਵਾਂਗ ਇਸ ਵਾਰ ਵੀ ਘੱਲੂਘਾਰਾ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰ ਵਿੱਚ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪੁਲੀਸ ਇਥੇ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ। ਉਹਨਾਂ ਦੱਸਿਆ ਕਿ ਇਸ ਮੌਕੇ ਕੀਤੇ ਜਾਣ ਵਾਲੇ ਕਰੜੇ ਸੁਰੱਖਿਆ ਪ੍ਰਬੰਧਾਂ ਵਾਸਤੇ ਕੇਂਦਰ ਤੋਂ ਨੀਮ ਫੌਜੀ ਬਲਾਂ ਦੀਆਂ 11 ਕੰਪਨੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚ ਬੀਐਸਐਫ , ਰੈਪਿਡ ਐਕਸ਼ਨ ਫੋਰਸ ਅਤੇ ਆਈਟੀਬੀਪੀ ਸ਼ਾਮਿਲ ਹੈ।