ਲੋਕਾਂ ਦੀਆਂ ਉਮੀਦਾਂ ਪੂਰੀਆਂ ਕਰਨ ਲਈ ਵਿਕਾਸ ਜ਼ਰੂਰੀ: ਨਾਇਬ ਸਿੰਘ ਸੈਣੀ
_08Jun26021533AM.jfif)
 ਧੂਰੀ : ਨੇੜਲੇ ਪਿੰਡ ਬੱਬਨਪੁਰ ਵਿੱਚ ਹੋਏ ਇੱਕ ਜਨ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ &rsquoਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਲਈ ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਪਹਿਲ ਦੇਣੀ ਲਾਜ਼ਮੀ ਹੁੰਦੀ ਹੈ।
ਸਮਾਗਮ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਧੂਰੀ ਉਹ ਧਰਤੀ ਹੈ ਜਿੱਥੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਬਦਲਾਅ ਆਇਆ ਸੀ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਪਣਾ ਨੁਮਾਇੰਦਾ ਚੁਣਿਆ ਸੀ, ਪਰ ਹੁਣ ਲੋਕ ਵਿਕਾਸ ਕਾਰਜਾਂ ਅਤੇ ਜਨਤਕ ਮੁੱਦਿਆਂ &rsquoਤੇ ਵਧੇਰੇ ਧਿਆਨ ਦੀ ਉਮੀਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ, ਰੁਜ਼ਗਾਰ ਦੇ ਮੌਕੇ, ਬੁਨਿਆਦੀ ਸਹੂਲਤਾਂ ਅਤੇ ਵਿਕਾਸ ਯੋਜਨਾਵਾਂ ਹੀ ਕਿਸੇ ਸਰਕਾਰ ਦੀ ਅਸਲ ਪਛਾਣ ਹੁੰਦੀਆਂ ਹਨ। ਸਿਰਫ਼ ਭਾਸ਼ਣਾਂ ਜਾਂ ਮਨੋਰੰਜਨ ਨਾਲ ਲੋਕਾਂ ਦੀਆਂ ਉਮੀਦਾਂ ਪੂਰੀਆਂ ਨਹੀਂ ਕੀਤੀਆਂ ਜਾ ਸਕਦੀਆਂ।
ਸੈਣੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰਾਂ ਦੀ ਕਾਮਯਾਬੀ ਉਨ੍ਹਾਂ ਦੇ ਵਿਕਾਸ ਕਾਰਜਾਂ, ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਨਾਲ ਮਾਪੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਤਰੱਕੀ ਨੂੰ ਧਿਆਨ ਵਿੱਚ ਰੱਖ ਕੇ ਆਪਣੇ ਫ਼ੈਸਲੇ ਕਰਨ।