ਰੋਮ 9 ਜੂਨ (ਗੁਰਸ਼ਰਨ ਸਿੰਘ ਸੋਨੀ) ਲਾਸੀਓ ਸੂਬੇ ਦੇ ਗੁਰਦੁਆਰਾ ਸਿੰਘ ਸਭਾ (ਪੁਰਾਣੀ ਇਮਾਰਤ) ਪੁਨਤੀਨੀਆ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 12, 13 ਤੇ 14 ਜੂਨ ਦਿਨ ਸ਼ੁੱਕਰਵਾਰ, ਸ਼ਨੀਵਾਰ ਤੇ ਐਤਵਾਰ ਨੂੰ ਤਿੰਨ ਰੋਜ਼ਾ ਸ਼ਹੀਦੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਗੁਰਮਤਿ ਸਮਾਗਮ ਕਰਵਾਏ ਜਾਣਗੇ ਜਿਸ ਵਿੱਚ 12 ਜੂਨ ਦਿਨ ਸ਼ੁੱਕਰਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ੀ ਹੋਈ ਮਰਿਆਦਾ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਹੋਣਗੇ ਤੇ ਜਿਸ ਵਿੱਚ 25 ਸਿੰਘ ਸੇਵਾ ਨਿਭਾਉਣਗੇ ਜਿਨ੍ਹਾਂ ਦੇ ਭੋਗ 14 ਜੂਨ ਦਿਨ ਐਤਵਾਰ ਸਵੇਰੇ ਪੂਰਨ ਗੁਰ ਮਰਿਆਦਾ ਨਾਲ ਪੈਣਗੇ । ਉਪਰੰਤ ਭਾਈ ਸਤਨਾਮ ਸਿੰਘ ਕੋਹਾਰਕਾ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਕੀਰਤਨ ਸਰਵਣ ਕਰਵਾਉਣਗੇ ਤੇ ਗਿਆਨੀ ਬਲਜਿੰਦਰ ਸਿੰਘ ਇਟਲੀ ਕਥਾਵਾਚਕ ਕਥਾ ਤੇ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਵੱਲੋਂ ਸਮੂਹ ਸੰਗਤਾਂ ਨੂੰ ਇਸ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਬੇਨਤੀ ਕੀਤੀ ਗਈ ਹੈ । ਇਸ ਮੌਕੇ ਸੰਗਤਾਂ ਲਈ ਲੰਗਰ ਅਤੁੱਟ ਵਰਤਾਏ ਜਾਣਗੇ ।