ਅੰਮ੍ਰਿਤਸਰ ਏਅਰਪੋਰਟ ‘ਤੇ ਹੰਗਾਮਾ, ਸਿਸਟਮ ਖਰਾਬ ਹੋਣ ਕਰਕੇ ਪ੍ਰੇਸ਼ਾਨ ਹੋਏ ਯਾਤਰੀ, ਲੱਗੀਆਂ ਲੰਮੀਆਂ ਲਾਈਨਾਂ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ &lsquoਤੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸਿਸਟਮ ਵਿੱਚ ਤਕਨੀਕੀ ਖਰਾਬੀ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਰਿਪੋਰਟਾਂ ਮੁਤਾਬਕ ਇਮੀਗ੍ਰੇਸ਼ਨ ਸਿਸਟਮ ਵਿੱਚ ਸਮੱਸਿਆ ਕਾਰਨ ਏਅਰਪੋਰਟ &lsquoਤੇ ਚੈਕਿੰਗ ਤੇ ਪ੍ਰੋਸੈਸਿੰਗ ਦਾ ਕੰਮ ਸਲੋਅ ਪੈ ਗਿਆ, ਜਿਸ ਕਰਕੇ ਯਾਤਰੀਆਂ ਦੀਆ ਲੰਮੀਆਂ-ਲੰਮੀਆਂ ਲਾਈਨਾਂ ਲੱਗ ਗਈਆਂ।
ਇਸ ਕਾਰਨ ਹਵਾਈ ਅੱਡੇ &lsquoਤੇ ਹੰਗਾਮੇ ਵਾਲੀ ਸਥੀਤੀ ਬਣ ਗਈ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ ਅਤੇ ਇਸਦੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ &lsquoਤੇ ਵਾਇਰਲ ਹੋ ਰਹੀ ਹੈ। ਸਥਿਤੀ ਇੰਨੀ ਗੰਭੀਰ ਹੋ ਗਈ ਕਿ ਏਅਰਪੋਰਟ &lsquoਤੇ ਕੁਝ ਸਮੇਂ ਲਈ ਹਫੜਾ-ਦਫੜੀ ਮਚ ਗਈ, ਜਿਸ ਕਾਰਨ ਯਾਤਰੀਆਂ ਨੂੰ ਘੰਟਿਆਂ ਤੱਕ ਇੰਤਜ਼ਾਰ ਕਰਨਾ ਪਿਆ। ਬਹੁਤ ਸਾਰੇ ਯਾਤਰੀਆਂ ਨੇ ਆਪਣੀਆਂ ਉਡਾਣਾਂ ਬਾਰੇ ਚਿੰਤਾ ਪ੍ਰਗਟ ਕੀਤੀ, ਜਦੋਂ ਕਿ ਕਈਆਂ ਨੂੰ ਦੇਰੀ ਕਾਰਨ ਅਸੁਵਿਧਾ ਦਾ ਸਾਹਮਣਾ ਕਰਨਾ ਪਿਆ।
ਹਾਲਾਂਕਿ, ਹਵਾਈ ਅੱਡਾ ਪ੍ਰਸ਼ਾਸਨ ਨੇ ਤੁਰੰਤ ਸਥਿਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਤੇ ਤਕਨੀਕੀ ਟੀਮ ਨੂੰ ਮੌਕੇ &lsquoਤੇ ਬੁਲਾ ਕੇ ਸਿਸਟਮ ਨੂੰ ਦਰੁਸਤ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ। ਹੌਲੀ-ਹੌਲੀ, ਸਥਿਤੀ ਨੂੰ ਕਾਬੂ ਵਿੱਚ ਲਿਆਂਦਾ ਗਿਆ, ਅਤੇ ਯਾਤਰੀ ਪ੍ਰਕਿਰਿਆ ਆਮ ਵਾਂਗ ਸ਼ੁਰੂ ਹੋ ਗਈ।
ਏਅਰਪੋਰਟ ਡਾਇਰੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਇਮੀਗ੍ਰੇਸ਼ਨ ਵਿੱਚ ਤਕਨੀਕੀ ਖਰਾਬੀ ਕਾਰਨ ਕੱਲ੍ਹ ਰਾਤ ਥੋੜ੍ਹੀ ਦੇਰ ਲਈ ਹਫੜਾ-ਦਫੜੀ ਮਚ ਗਈ। ਉਨ੍ਹਾਂ ਕਿਹਾ ਕਿ ਸਮੱਸਿਆ ਰਾਤ 11:00 ਵਜੇ ਤੱਕ ਬਣੀ ਰਹੀ, ਪਰ ਉਸ ਤੋਂ ਬਾਅਦ ਸਿਸਟਮ ਪੂਰੀ ਤਰ੍ਹਾਂ ਠੀਕ ਹੋ ਗਿਆ ਅਤੇ ਸਥਿਤੀ ਆਮ ਵਾਂਗ ਹੋ ਗਈ।