ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ
_10Jun26082220AM.jfif)
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਭ ਤੋਂ ਲੰਬੇ ਸਮੇਂ ਤੱਕ ਭਾਰਤ ਦੇ ਚੁਣੇ ਗਏ ਪ੍ਰਧਾਨ ਮੰਤਰੀ ਹੋਣ ਦੀ ਉਪਲਬਧੀ ਹਾਸਲ ਕਰਨ 'ਤੇ ਦੁਨੀਆ ਭਰ ਦੇ ਨੇਤਾਵਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ ਕਿ ਵਿਸ਼ਵ ਭਰ ਦੇ ਨੇਤਾਵਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ &lsquo&lsquoਪਰਿਵਰਤਨਸ਼ੀਲ ਸ਼ਾਸਨ&rsquo&rsquo, &lsquoਗਲੋਬਲ ਸਾਊਥ&rsquo ਨੂੰ ਉਨ੍ਹਾਂ ਦੇ ਸਮਰਥਨ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਅਤੇ ਆਰਥਿਕ ਤੌਰ 'ਤੇ ਅੱਗੇ ਵਧ ਰਹੇ ਭਾਰਤ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਦੀ ਸ਼ਲਾਘਾ ਕੀਤੀ। &lsquoਗਲੋਬਲ ਸਾਊਥ&rsquo ਤੋਂ ਭਾਵ ਉਨ੍ਹਾਂ ਦੇਸ਼ਾਂ ਤੋਂ ਹੈ ਜਿਨ੍ਹਾਂ ਨੂੰ ਅਕਸਰ ਵਿਕਾਸਸ਼ੀਲ, ਘੱਟ ਵਿਕਸਤ ਜਾਂ ਅਣ-ਵਿਕਸਤ ਵਜੋਂ ਜਾਣਿਆ ਜਾਂਦਾ ਹੈ, ਇਹ ਮੁੱਖ ਤੌਰ 'ਤੇ ਅਫ਼ਰੀਕਾ, ਏਸ਼ੀਆ ਅਤੇ ਲਾਤੀਨੀ ਅਮਰੀਕਾ ਵਿੱਚ ਸਥਿਤ ਹਨ। ਸ੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕਾ ਨੇ ਇੱਕ ਪੱਤਰ ਰਾਹੀਂ ਪ੍ਰਧਾਨ ਮੰਤਰੀ ਮੋਦੀ ਨੂੰ ਸ੍ਰੀਲੰਕਾ ਸਰਕਾਰ ਅਤੇ ਆਪਣੇ ਦੇਸ਼ ਦੇ ਲੋਕਾਂ ਵੱਲੋਂ ਦਿਲੋਂ ਵਧਾਈ ਦਿੱਤੀ।