ਪੰਜਾਬ ਚੋਣਾਂ ਬਾਰੇ ‘ਆਪ’ ਦੀ ਅਹਿਮ ਮੀਟਿੰਗ ਦਿੱਲੀ ਵਿੱਚ 11 ਜੂਨ ਨੂੰ

ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਅਹਿਮ ਮੀਟਿੰਗ ਭਲਕੇ ਨਵੀਂ ਦਿੱਲੀ ਵਿਖੇ ਹੋਵੇਗੀ ਜਿਸ ਦੀ ਪ੍ਰਧਾਨਗੀ ਅਰਵਿੰਦ ਕੇਜਰੀਵਾਲ ਕਰਨਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਚ ਸ਼ਾਮਲ ਹੋਣਗੇ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵਿਸਥਾਰ ਵਿੱਚ ਚਰਚਾ ਹੋਵੇਗੀ ਅਤੇ ਖ਼ਾਸ ਕਰਕੇ ਟਿਕਟਾਂ ਦੀ ਵੰਡ ਨੂੰ ਲੈ ਕੇ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ਵਿੱਚ ਹਲਕਾ ਵਾਰ ਉਮੀਦਵਾਰਾਂ ਤੇ ਮੰਥਨ ਹੋਵੇਗਾ। ਇਸ ਕਮੇਟੀ ਦੀ ਮੀਟਿੰਗ ਦੋ ਦਿਨ ਚੱਲੇਗੀ । ਜਿੰਨਾ ਹਲਕਿਆਂ ਚ ਉਮੀਦਵਾਰ ਬਦਲੇ ਜਾਣੇ ਹਨ, ਪਹਿਲੇ ਪੜਾਅ ਵਿੱਚ ਉਹਨਾਂ ਹਲਕਿਆਂ ਤੇ ਵਿਚਾਰ ਵਟਾਂਦਰਾ ਹੋਵੇਗਾ ।

ਚੇਤੇ ਰਹੇ ਕਿ ਮੁੱਖ ਮੰਤਰੀ ਭਲਕੇ ਪਹਿਲਾਂ ਦਿੱਲੀ &rsquoਚ ਹੋ ਰਹੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਉਹ 11 ਜੂਨ ਦੀ ਸ਼ਾਮ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਣਗੇ ।