ਮਜੀਠਾ ਥਾਣਾ ਮਾਮਲਾ: ਅਦਾਲਤ ਵੱਲੋਂ ਮਜੀਠੀਆ ਨੂੰ ਫਿਲਹਾਲ ਕੋਈ ਰਾਹਤ ਨਹੀਂ, ਅਗਾਊਂ ਜ਼ਮਾਨਤ 'ਤੇ ਸੁਣਵਾਈ ਭਲਕੇ

ਜ਼ਿਲ੍ਹਾ ਅਦਾਲਤ ਵਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ, ਕਿਉਂਕਿ ਅਦਾਲਤ ਵੱਲੋਂ ਉਸਦੀ ਅਗਾਊ ਜਮਾਨਤ ਦਾ ਮਾਮਲਾ ਹੁਣ ਭਲਕੇ 11 ਜੂਨ ਨੂੰ ਵਿਚਾਰਿਆ ਜਾਵੇਗਾ। ਹਾਲਾਂਕਿ ਇਸ ਦੌਰਾਨ ਬਿਕਰਮ ਮਜੀਠੀਆ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਿਕਰਮ ਬਾਠ ਨੂੰ ਇਸ ਕੇਸ ਵਿੱਚੋਂ ਰਾਹਤ ਮਿਲ ਗਈ ਹੈ।ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਹੋਰਨਾਂ ਦੇ iਖ਼ਲਾਫ਼ 31 ਮਈ ਨੂੰ ਪੁਲੀਸ ਥਾਣਾ ਮਜੀਠਾ ਵਿੱਚ ਜਬਰੀ ਦਾਖਲ ਹੋਣ ਅਤੇ ਇੱਕ ਬੰਧਕ ਨੂੰ ਛੁਡਾਉਣ ਦਾ ਯਤਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਕਾਲੀ ਆਗੂ ਮਜੀਠੀਆ ਸਮੇਤ ਹੋਰ ਵੀ ਨਾਮਜਦ ਕੀਤੇ ਗਏ ਸਨ।