ਅਮਰੀਕੀ ਸਰਕਾਰ ਵੱਲੋਂ 17 ਨਾਗਿਰਕਾਂ ਦੀ ਨਾਗਰਿਕਤਾ ਰੱਦ ਕਰਨ ਲਈ ਕੇਸ ਦਾਇਰ
_10Jun26084956AM.jfif)
ਵਾਸ਼ਿੰਗਟਨ- ਟਰੰਪ ਪ੍ਰਸ਼ਾਸਨ ਨੇ ਅਮਰੀਕੀ ਨਾਗਰਿਕਤਾ ਪ੍ਰਾਪਤ ਕਰਨ ਦੌਰਾਨ ਕਥਿਤ ਧੋਖਾਧੜੀ, ਗਲਤ ਜਾਣਕਾਰੀ ਅਤੇ ਗੰਭੀਰ ਅਪਰਾਧ ਲੁਕਾਉਣ ਦੇ ਦੋਸ਼ਾਂ ਹੇਠ 17 ਨੈਚੁਰਲਾਈਜ਼ਿਡ ਯੂ.ਐੱਸ. ਨਾਗਰਿਕਾਂ ਦੀ ਨਾਗਰਿਕਤਾ ਰੱਦ ਕਰਵਾਉਣ ਲਈ ਅਦਾਲਤਾਂ ਵਿਚ ਕੇਸ ਦਾਇਰ ਕੀਤੇ ਹਨ। ਅਮਰੀਕੀ ਨਿਆਂ ਵਿਭਾਗ ਨੇ ਇਸ ਨੂੰ ਦੇਸ਼ ਦੇ ਇਤਿਹਾਸ ਵਿਚ ਡੀਨੈਚੁਰਲਾਈਜ਼ੇਸ਼ਨ ਦੀ ਸਭ ਤੋਂ ਵੱਡੀਆਂ ਕਾਰਵਾਈਆਂ ਵਿਚੋਂ ਇੱਕ ਕਰਾਰ ਦਿੱਤਾ ਹੈ।
ਅਧਿਕਾਰੀਆਂ ਮੁਤਾਬਕ ਟਰੰਪ ਪ੍ਰਸ਼ਾਸਨ ਇਮੀਗ੍ਰੇਸ਼ਨ ਨੀਤੀਆਂ ਨੂੰ ਹੋਰ ਸਖ਼ਤ ਬਣਾਉਣ ਦੇ ਆਪਣੇ ਵਾਅਦੇ ਤਹਿਤ ਇਸ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੇ ਅਮਰੀਕੀ ਨਾਗਰਿਕਤਾ ਹਾਸਲ ਕਰਨ ਵੇਲੇ ਆਪਣੇ ਅਪਰਾਧਿਕ ਰਿਕਾਰਡ, ਧੋਖਾਧੜੀ ਨਾਲ ਜੁੜੇ ਮਾਮਲੇ ਜਾਂ ਹੋਰ ਮਹੱਤਵਪੂਰਨ ਜਾਣਕਾਰੀਆਂ ਨੂੰ ਲੁਕਾਇਆ ਸੀ।
ਨਿਆਂ ਵਿਭਾਗ ਵੱਲੋਂ ਅਦਾਲਤ ਵਿਚ ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਅਨੁਸਾਰ ਨਵੇਂ ਮਾਮਲਿਆਂ ਵਿਚ ਕੁਝ ਅਜਿਹੇ ਲੋਕ ਵੀ ਸ਼ਾਮਲ ਹਨ, ਜੋ ਬੱਚਿਆਂ ਨਾਲ ਸੈਕਸ ਅਪਰਾਧਾਂ, ਵਾਇਰ ਫਰਾਡ, ਮਨੀ ਲਾਂਡਰਿੰਗ ਅਤੇ ਹੋਰ ਗੰਭੀਰ ਜੁਰਮਾਂ ਵਿਚ ਦੋਸ਼ੀ ਠਹਿਰਾਏ ਜਾ ਚੁੱਕੇ ਹਨ। ਕਈਆਂ ਉੱਤੇ ਇਮੀਗ੍ਰੇਸ਼ਨ ਪ੍ਰਕਿਰਿਆ ਦੌਰਾਨ ਝੂਠੀ ਜਾਣਕਾਰੀ ਦੇਣ ਜਾਂ ਆਪਣੀ ਅਸਲ ਪਛਾਣ ਲੁਕਾਉਣ ਦੇ ਦੋਸ਼ ਵੀ ਲਗਾਏ ਗਏ ਹਨ।
ਇਨ੍ਹਾਂ 17 ਵਿਅਕਤੀਆਂ ਵਿਚ ਇੱਕ ਭਾਰਤੀ ਮੂਲ ਦਾ ਵਿਅਕਤੀ ਵੀ ਸ਼ਾਮਲ ਹੈ, ਜਿਸ ਉੱਤੇ ਕਥਿਤ ਤੌਰ &lsquoਤੇ ਜਾਅਲਸਾਜ਼ੀ ਵਾਲੀਆਂ ਐੱਚ-1ਬੀ ਵੀਜ਼ਾ ਪਟੀਸ਼ਨਾਂ ਦਾਇਰ ਕਰਨ ਦੇ ਦੋਸ਼ ਹਨ। ਇਸ ਤੋਂ ਇਲਾਵਾ ਮੈਕਸੀਕੋ, ਹੈਤੀ, ਕੋਲੰਬੀਆ, ਜਮੈਕਾ, ਕਿਊਬਾ, ਫਿਲੀਪੀਨਜ਼ ਅਤੇ ਸਾਬਕਾ ਯੂਗੋਸਲਾਵੀਆ ਨਾਲ ਸੰਬੰਧਤ ਕੁਝ ਨਾਗਰਿਕ ਵੀ ਇਸ ਕਾਰਵਾਈ ਦੇ ਘੇਰੇ ਵਿਚ ਆਏ ਹਨ।