ਭਾਜਪਾ ਨੇ ਗਿਣਵਾਈਆਂ ਕੇਂਦਰ ਸਰਕਾਰ ਦੀਆਂ ਉਪਲਬਧੀਆਂ, ਪੰਜਾਬ ਨੂੰ ਮਿਲੀ ਵਿੱਤੀ ਸਹਾਇਤਾ ਦੇ ਅੰਕੜੇ ਕੀਤੇ ਸਾਂਝੇ
_12Jun26033657AM.jpg)
 ਚੰਡੀਗੜ੍ਹ,- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਮੌਕੇ 'ਤੇ ਭਾਜਪਾ ਪੰਜਾਬ ਵੱਲੋਂ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪੰਜਾਬ ਨੂੰ ਮਿਲੀ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ 12 ਸਾਲਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਅਤੇ ਵੱਖ-ਵੱਖ ਖੇਤਰਾਂ ਲਈ ਵੱਡੇ ਪੱਧਰ 'ਤੇ ਫੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਨੂੰ ਇਸ ਸਮੇਂ ਦੌਰਾਨ ਕਰੀਬ 4.13 ਲੱਖ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ ਹੈ।
ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਸਿਆਸੀ ਬਿਆਨਾਂ ਜਾਂ ਭਰਮ ਪੈਦਾ ਕਰਨ ਵਾਲੇ ਪ੍ਰਚਾਰ ਦੀ ਬਜਾਏ ਸਰਕਾਰੀ ਅੰਕੜਿਆਂ ਅਤੇ ਤੱਥਾਂ ਦੇ ਆਧਾਰ 'ਤੇ ਆਪਣੀ ਰਾਏ ਬਣਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਅਤੇ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ।
ਪ੍ਰੈੱਸ ਕਾਨਫਰੰਸ ਦੌਰਾਨ ਮੋਦੀ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਨੂੰ ਦਰਸਾਉਂਦੀ ਇੱਕ ਜਾਣਕਾਰੀ ਭਰਪੂਰ ਵੀਡੀਓ ਵੀ ਪੇਸ਼ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਅਤੇ ਸਰਕਾਰੀ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਗਿਆ।
ਭਾਜਪਾ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਨੂੰ ਪਾਰਟੀ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਸਮੇਂ ਲਈ ਸੰਗਠਨਕ ਤਿਆਰੀਆਂ ਦੇ ਨਜ਼ਰੀਏ ਨਾਲ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।