ਮਜੀਠਾ ਥਾਣਾ ਮਾਮਲਾ- ਬਿਕਰਮ ਸਿੰਘ ਮਜੀਠੀਆ ਤੇ ਦੋ ਹੋਰਾਂ ਨੂੰ ਜ਼ਮਾਨਤ

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਜੋਧ ਸਿੰਘ ਸਮਰਾ ਅਤੇ ਜਤਿੰਦਰ ਪਾਲ ਸਿੰਘ ਨੂੰ ਮਜੀਠਾ ਪੁਲੀਸ ਥਾਣੇ ਵਿੱਚ ਕਥਿਤ ਟਕਰਾਅ ਤੋਂ ਬਾਅਦ ਦਰਜ ਕੀਤੇ ਗਏ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਮਜੀਠੀਆ ਦੇ ਕਾਨੂੰਨੀ ਸਲਾਹਕਾਰ ਬਿਕਰਮਜੀਤ ਸਿੰਘ ਬਾਠ, ਜਿਨ੍ਹਾਂ ਦਾ ਨਾਂ ਵੀ ਐੱਫ.ਆਈ.ਆਰ. ਵਿੱਚ ਦਰਜ ਸੀ, ਨੂੰ ਉਸ ਸਮੇਂ ਬਰੀ ਕਰ ਦਿੱਤਾ ਗਿਆ ਜਦੋਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਇਸ ਮਾਮਲੇ ਵਿੱਚ ਉਨ੍ਹਾਂ ਦੀ ਲੋੜ ਨਹੀਂ ਹੈ। ਬਾਠ ਜੋ ਕਿ ਇੱਕ ਪ੍ਰੈਕਟਿਸਿੰਗ ਵਕੀਲ ਹਨ, ਅਕਾਲੀ ਦਲ ਦੇ ਸਮਰਥਕ ਜੋਬਨਪ੍ਰੀਤ ਸਿੰਘ iਖ਼ਲਾਫ਼ ਦਰਜ ਐੱਫ.ਆਈ.ਆਰ. ਦੀ ਕਾਪੀ ਲੈਣ ਲਈ ਆਪਣੀ ਪੇਸ਼ੇਵਰ ਸਮਰੱਥਾ ਵਿੱਚ ਮਜੀਠੀਆ ਦੇ ਨਾਲ ਗਏ ਸਨ।