ਕਥਿਤ ਵਾਇਰਲ ਵੀਡੀਓ ‘ਚ ਮੈਂ ਨਹੀਂ ਹਾਂ : ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਬੀਤੇ ਕੱਲ੍ਹ ਸੁਣਾਏ ਫਰਮਾਨ &lsquoਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੱਲ੍ਹ ਇੱਕ ਵੀਡੀਓ ਸਬੰਧੀ ਉਨ੍ਹਾਂ ਵਿਰੁੱਧ ਕੁਝ ਹੁਕਮ ਜਾਰੀ ਕੀਤੇ ਸਨ। ਪਰ ਕਥਿਤ ਵਾਇਰਲ ਵੀਡੀਓ ਵਿੱਚ ਮੈਂ ਨਹੀਂ ਹਾਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ &lsquoਤੇ ਤਲਬ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਸਪੱਸ਼ਟ ਤੌਰ &lsquoਤੇ ਕਿਹਾ ਸੀ ਕਿ ਉਹ ਵੀਡੀਓ ਵਿੱਚ ਨਹੀਂ ਸਨ। ਵੀਡੀਓ ਵਿੱਚ ਜਿਸ ਵਿਅਕਤੀ ਦਾ ਸਰੀਰ ਅਤੇ ਕੱਦ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਰੀਰ ਉਸ ਤਰ੍ਹਾਂ ਦਾ ਨਹੀਂ ਸੀ। ਉਨ੍ਹਾਂ ਕਿਹਾ ਕਿ ਮੈਂ ਕਥਿਤ ਵਾਇਰਲ ਵੀਡੀਓ ਨੂੰ ਸਿਰੇ ਤੋਂ ਨਕਾਰਦਾ ਹਾਂ। ਕਥਿਤ ਵੀਡੀਓ &lsquoਚ ਮੈਂ ਨਹੀਂ ਹਾਂ। ਮੈਨੂੰ ਬਦਨਾਮ ਕਰਨ ਲਈ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਮੇਰੇ ਖਿਲਾਫ਼ ਪ੍ਰਾਪੇਗੰਡਾ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਮੇਰੇ ਲਈ ਸਰਵਉੱਚ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਗਾਉਣ ਬਾਰੇ ਕੋਈ ਸੁਪਨੇ &lsquoਚ ਵੀ ਨਹੀਂ ਸੋਚ ਸਕਦਾ। ਮੁੱਖ ਮੰਤਰੀ ਨੇ ਕਿਹਾ ਮੇਰੇ ਰੋਮ-ਰੋਮ &lsquoਚ ਪੰਜਾਬ &lsquoਚ ਵੱਸਦਾ ਹੈ। ਮੈਂ ਪੰਜਾਬ ਲਈ ਦਿਨ-ਰਾਤ ਕੰਮ ਕਰ ਰਿਹਾ ਹਾਂ। ਮੈਂ ਪੰਜਾਬ ਵਿੱਚ ਪਾਣੀ, ਬਾਣੀ, ਕਿਸਾਨੀ ਤੇ ਜਵਾਨੀ ਦੀ ਰਾਖੀ ਲਈ ਫੈਸਲੇ ਲੈ ਰਿਹਾ ਹਾਂ ਅਤੇ ਅੱਗੇ ਵੀ ਇਸੇ ਤਰ੍ਹਾਂ ਪੰਜਾਬ ਦੇ ਹੱਕ ਤੇ ਪੱਖ ਵਿੱਚ ਫੈਸਲੇ ਲੈਂਦਾ ਰਹਾਂਗਾ।