ਅਕਾਲ ਤਖ਼ਤ ਦੇ ਜਥੇਦਾਰ ਸਿਆਸੀ ਮੋਹਰੇ ਵਜੋਂ ਕਰ ਰਹੇ ਨੇ ਕੰਮ: ਪੰਨੂ

ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਖੁੱਲ੍ਹੇਆਮ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। ਸ੍ਰੀ ਪੰਨੂ ਨੇ ਜੱਥੇਦਾਰ ਵੱਲੋਂ ਜਾਰੀ ਕੀਤੀ ਕਥਿਤ ਫੋਰੈਂਸਿਕ ਰਿਪੋਰਟ &rsquoਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਰਿਪੋਰਟ ਵਿੱਚ ਕਿਤੇ ਵੀ ਇਹ ਨਹੀਂ ਲਿਖਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਕੌਣ ਹੈ, ਜੇ ਅਸੀਂ ਤੁਹਾਡੀ ਰਿਪੋਰਟ ਮੰਨ ਵੀ ਲਈਏ ਕਿ ਵੀਡੀਓ (ਏ ਆਈ) ਨਾਲ ਨਹੀਂ ਬਣੀ ਤਾਂ ਜੱਥੇਦਾਰ ਇਹ ਦੱਸਣ ਕਿ ਉਸ ਵੀਡੀਓ ਵਿੱਚ ਦਿਖ ਰਹੇ ਵਿਅਕਤੀ ਦਾ ਕੱਦ ਕਿੰਨਾ ਹੈ, ਜਿਸ ਮੁੱਖ ਮੰਤਰੀ ਭਗਵੰਤ ਮਾਨ &rsquoਤੇ ਤੁਸੀਂ ਉਂਗਲ ਚੁੱਕ ਰਹੇ ਹੋ, ਕੀ ਉਨ੍ਹਾਂ ਦਾ ਕੱਦ ਅਤੇ ਵੀਡੀਓ ਵਾਲੇ ਵਿਅਕਤੀ ਦਾ ਕੱਦ ਮੇਲ ਖਾਂਦਾ ਹੈ। ਉਹ ਕਿਹੜਾ ਹੋਟਲ ਦਾ ਕਮਰਾ ਹੈ, ਜਿੱਥੇ ਗੁਰੂ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਜਿਵੇਂ ਕਿ ਦਾਅਵਾ ਕੀਤਾ ਜਾ ਰਿਹਾ ਹੈ। ਰਿਪੋਰਟ ਇਹ ਦੱਸਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ ਕਿ ਵੀਡੀਓ ਵਿੱਚ ਅਸਲ ਵਿੱਚ ਕੌਣ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਕਰਕੇ ਰਹੇਗੀ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਧਰਮ ਦੇ ਨਾਮ &rsquoਤੇ ਸਿਆਸਤ ਕੀਤੀ ਹੈ ਪਰ &lsquoਆਪ&rsquo ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਰੋਕਣ ਲਈ &lsquoਸਤਿਕਾਰ ਐਕਟ&rsquo ਵਿੱਚ ਇਤਿਹਾਸਕ ਸੋਧ ਕਰਕੇ ਸਖ਼ਤ ਕਾਨੂੰਨ ਲਾਗੂ ਕਰ ਦਿੱਤਾ ਹੈ। ਇਹ ਬਾਦਲ ਪਰਿਵਾਰ ਨੂੰ ਹਜ਼ਮ ਨਹੀਂ ਹੋ ਰਿਹਾ ਹੈ। ਇਸੇ ਬੌਖਲਾਹਟ ਵਿੱਚ ਅਕਾਲੀ ਦਲ ਨੇ ਹੁਣ ਰਾਜਨੀਤੀ ਦਾ ਆਪਣਾ ਆਖਰੀ ਪੱਤਾ ਖੇਡਦਿਆਂ ਅਕਾਲ ਤਖ਼ਤ ਦੇ ਜੱਥੇਦਾਰ ਨੂੰ ਵੀ ਮੋਹਰਾ ਬਣਾ ਕੇ ਮੈਦਾਨ ਵਿੱਚ ਉਤਾਰ ਦਿੱਤਾ ਹੈ ਪਰ ਪੰਜਾਬ ਦੀ ਸਮਝਦਾਰ ਜਨਤਾ ਇਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।