ਗੁਰੂ ਰੰਧਾਵਾ ਜਿਮ ਗੋਲੀਬਾਰੀ ਮਾਮਲਾ: ਦੋ ਸ਼ੱਕੀ ਸ਼ੂਟਰ ਗ੍ਰਿਫ਼ਤਾਰ

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਪੱਛਮੀ ਵਿਹਾਰ ਸਥਿਤ ਫਿਟਨੈਸ ਜਿਮ &lsquoਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਦੋ ਸ਼ੱਕੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼ੱਕੀਆਂ ਦੀ ਪਛਾਣ ਅਰਮਾਨ ਅਤੇ ਤੁਸ਼ਾਰ ਉਰਫ਼ ਤਾਸ਼ੂ (ਪਿੰਕੂ) ਵਜੋਂ ਹੋਈ ਹੈ। ਦੋਵਾਂ ਨੂੰ ਹਰਿਆਣਾ ਦੇ ਬਹਾਦਰਗੜ੍ਹ ਇਲਾਕੇ ਤੋਂ ਕਾਬੂ ਕੀਤਾ ਗਿਆ।
ਜਾਂਚ ਅਧਿਕਾਰੀਆਂ ਅਨੁਸਾਰ, ਇਹ ਦੋਵੇਂ ਸ਼ੱਕੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਅਨਿਲ ਪੰਡਿਤ ਲਈ ਕੰਮ ਕਰ ਰਹੇ ਸਨ, ਜੋ ਇਸ ਸਮੇਂ ਵਿਦੇਸ਼ ਤੋਂ ਗੈਂਗ ਦੀ ਕਾਰਵਾਈ ਸੰਭਾਲ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ 11 ਜੂਨ ਦੀ ਸਵੇਰ ਕਰੀਬ 4 ਵਜੇ ਬਾਈਕ ਸਵਾਰ ਹਮਲਾਵਰਾਂ ਨੇ ਜਿਮ ਦੇ ਬਾਹਰ ਗੋਲੀਬਾਰੀ ਕੀਤੀ ਸੀ, ਹਾਲਾਂਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮੌਕੇ ਤੋਂ ਪੁਲਿਸ ਨੂੰ ਸੱਤ ਖਾਲੀ ਕਾਰਤੂਸ ਵੀ ਬਰਾਮਦ ਹੋਏ ਸਨ। ਘਟਨਾ ਤੋਂ ਬਾਅਦ ਸੋਸ਼ਲ ਮੀਡੀਆ &lsquoਤੇ ਇੱਕ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲੈਣ ਦੀ ਵੀ ਗੱਲ ਸਾਹਮਣੇ ਆਈ ਸੀ।
ਪੁਲਿਸ ਇਸ ਮਾਮਲੇ ਦੀ ਅਗਲੀ ਜਾਂਚ ਜਾਰੀ ਰੱਖ ਰਹੀ ਹੈ।