ਉੱਤਰਾਖੰਡ ਦੇ ਕਰਨਪ੍ਰਯਾਗ ਵਿੱਚ ਪਾਰਕਿੰਗ ਵਿਵਾਦ ਤੋਂ ਝੜਪ, ਚਾਰ ਨਿਹੰਗ ਸ਼ਰਧਾਲੂ ਗ੍ਰਿਫ਼ਤਾਰ

ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਕਰਨਪ੍ਰਯਾਗ ਬਜ਼ਾਰ ਵਿੱਚ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਹਿੰਸਕ ਝੜਪ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਚਾਰ ਨਿਹੰਗ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਮੰਗਲਵਾਰ ਨੂੰ ਕ੍ਰਿਸ਼ਨਾ ਪੈਲੇਸ ਹੋਟਲ ਦੇ ਨੇੜੇ ਵਾਪਰੀ, ਜਦੋਂ ਗੱਡੀ ਪਾਰਕ ਕਰਨ ਨੂੰ ਲੈ ਕੇ ਮਾਮੂਲੀ ਤਕਰਾਰ ਨੇ ਤੂਲ ਫੜ ਲਿਆ। ਪੁਲਿਸ ਮੁਤਾਬਕ ਝੜਪ ਦੌਰਾਨ ਤਲਵਾਰਾਂ ਨਾਲ ਹਮਲਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਵਿੱਚ ਚਾਰ ਸਥਾਨਕ ਨਿਵਾਸੀ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਨੂੰ ਏਅਰ ਐਂਬੂਲੈਂਸ ਰਾਹੀਂ ਦੇਹਰਾਦੂਨ ਦੇ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ।
ਕਰਨਪ੍ਰਯਾਗ ਥਾਣੇ ਦੀ ਪੁਲਿਸ ਨੇ ਸਥਾਨਕ ਨਿਵਾਸੀ ਦੀ ਸ਼ਿਕਾਇਤ ਦੇ ਆਧਾਰ &lsquoਤੇ ਕਾਰਵਾਈ ਕਰਦਿਆਂ ਸਾਰੇ ਚਾਰ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਸਾਰੇ ਪੰਜਾਬ ਦੇ ਮੁਹਾਲੀ ਨਾਲ ਸਬੰਧਤ ਦੱਸੇ ਜਾ ਰਹੇ ਹਨ ਅਤੇ ਹੇਮਕੁੰਟ ਸਾਹਿਬ ਯਾਤਰਾ ਤੋਂ ਵਾਪਸ ਆ ਰਹੇ ਸਨ।
ਪੁਲਿਸ ਮਾਮਲੇ ਦੀ ਅਗਲੀ ਜਾਂਚ ਕਰ ਰਹੀ ਹੈ।