Bhagwant Mann ਦਾ ਜਵਾਬ: ਵਿਵਾਦਤ ਵੀਡੀਓ ਨੂੰ ਲੈ ਕੇ “ਝੂਠਾ ਬਿਰਤਾਂਤ ਘੜਿਆ ਗਿਆ”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਵਾਦਤ ਵੀਡੀਓ ਨੂੰ ਸਖ਼ਤੀ ਨਾਲ ਖ਼ਾਰਜ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਜਾਣਬੁੱਝ ਕੇ ਇੱਕ ਝੂਠਾ ਅਤੇ ਗੁਮਰਾਹਕੁਨ ਬਿਰਤਾਂਤ ਤਿਆਰ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਜਾਰੀ ਇੱਕ ਵੀਡੀਓ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ, ਪਰ ਉਨ੍ਹਾਂ ਦੇ ਅਨੁਸਾਰ ਕੁਝ ਸਿਆਸੀ ਤਾਕਤਾਂ ਦੇ ਇਸ਼ਾਰੇ &lsquoਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਦਾਅਵਾ ਕੀਤਾ ਕਿ ਵਿਵਾਦਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹੈ ਅਤੇ ਉਸ ਦੀ ਸਰੀਰਕ ਬਣਤਰ ਵੀ ਉਨ੍ਹਾਂ ਨਾਲ ਮੇਲ ਨਹੀਂ ਖਾਂਦੀ। ਮਾਨ ਨੇ ਕਿਹਾ ਕਿ ਉਹ ਪਹਿਲਾਂ ਵੀ ਇਸ ਮਾਮਲੇ &lsquoਤੇ ਆਪਣਾ ਸਪਸ਼ਟੀਕਰਨ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਵਿਰੋਧੀ ਧਿਰ ਵੱਲੋਂ ਰਾਜਨੀਤਿਕ ਲਾਭ ਲਈ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਇਹ ਸਭ ਇਕ ਸਾਜ਼ਿਸ਼ ਦਾ ਹਿੱਸਾ ਹੈ, ਜਿਸਦਾ ਮਕਸਦ ਸਰਕਾਰ ਦੀ ਛਵੀ ਨੂੰ ਨੁਕਸਾਨ ਪਹੁੰਚਾਉਣਾ ਹੈ।

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪੰਜਾਬ ਦੇ ਹਿਤਾਂ&mdashਪਾਣੀ, ਕਿਸਾਨੀ, ਨੌਜਵਾਨੀ ਅਤੇ ਸੱਭਿਆਚਾਰ&mdashਦੇ ਲਈ ਆਪਣੇ ਫ਼ੈਸਲਿਆਂ &lsquoਤੇ ਡਟੇ ਰਹਿਣਗੇ।