US–Iran ਸਮਝੌਤੇ ‘ਤੇ ਅਣਸ਼ਚਿਤਤਾ, ਸ਼ਰਤਾਂ ਨਾ ਮੰਨਣ ‘ਤੇ ਕਾਰਵਾਈ ਦੀ ਚੇਤਾਵਨੀ: ਟਰੰਪ

ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੇ ਸੰਭਾਵਿਤ ਸਮਝੌਤੇ ਨੂੰ ਲੈ ਕੇ ਹਾਲੇ ਵੀ ਅਣਸ਼ਚਿਤਤਾ ਬਣੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਪਸ਼ਟ ਕੀਤਾ ਹੈ ਕਿ ਇਰਾਨ ਨਾਲ ਹੋਇਆ ਸਮਝੌਤਾ ਅਜੇ ਅੰਤਿਮ ਨਹੀਂ ਹੈ।

G7 ਸੰਮੇਲਨ ਦੌਰਾਨ ਮਿਸਰ ਦੇ ਰਾਸ਼ਟਰਪਤੀ ਨਾਲ ਗੱਲਬਾਤ ਕਰਦੇ ਹੋਏ ਟਰੰਪ ਨੇ ਕਿਹਾ ਕਿ ਇਸ ਵੇਲੇ ਦੋਵੇਂ ਦੇਸ਼ਾਂ ਵਿਚਕਾਰ ਸਿਰਫ਼ ਇੱਕ ਮੈਮੋਰੈਂਡਮ ਆਫ ਅੰਡਰਸਟੈਂਡਿੰਗ (MoU) ਤੈਅ ਹੋਇਆ ਹੈ ਅਤੇ ਕਈ ਮਹੱਤਵਪੂਰਨ ਸ਼ਰਤਾਂ &lsquoਤੇ ਅਜੇ ਸਹਿਮਤੀ ਬਣਨੀ ਬਾਕੀ ਹੈ।

ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਰਾਨ ਵੱਲੋਂ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਅਮਰੀਕਾ ਵੱਲੋਂ ਕਠੋਰ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ ਵਿੱਚ ਸੈਨਿਕ ਕਾਰਵਾਈ ਦਾ ਵਿਕਲਪ ਵੀ ਸ਼ਾਮਲ ਹੋ ਸਕਦਾ ਹੈ।

ਟਰੰਪ ਨੇ ਇਹ ਵੀ ਕਿਹਾ ਕਿ ਹਰਮੁਜ਼ ਜਲਮਾਰਗ ਜਲਦੀ ਹੀ ਪੂਰੀ ਤਰ੍ਹਾਂ ਖੁੱਲ੍ਹਣ ਦੀ ਉਮੀਦ ਹੈ, ਹਾਲਾਂਕਿ ਇਸ ਸੰਬੰਧੀ ਸਥਿਤੀ ਹਾਲੇ ਵੀ ਨਿਗਰਾਨੀ ਹੇਠ ਹੈ।

ਇਸ ਬਿਆਨ ਤੋਂ ਬਾਅਦ ਅੰਤਰਰਾਸ਼ਟਰੀ ਪੱਧਰ &lsquoਤੇ ਤਣਾਅ ਅਤੇ ਕੂਟਨੀਤਕ ਚਰਚਾਵਾਂ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।