ਕੈਨੇਡਾ ਵਿੱਚ ਜਮਾਨਤ ਨਿਯਮ ਸਖ਼ਤ, ਨਵਾਂ ਕਾਨੂੰਨ 15 ਜੁਲਾਈ ਤੋਂ ਲਾਗੂ ਹੋਵੇਗਾ
_17Jun26081126AM.jfif)
ਕੈਨੇਡਾ ਵਿੱਚ ਹੁਣ ਅਪਰਾਧੀਆਂ ਲਈ ਜਮਾਨਤ ਮਿਲਣਾ ਹੋਰ ਮੁਸ਼ਕਲ ਹੋ ਜਾਵੇਗਾ। ਨਵੇਂ ਬਿਲ C-14 ਦੇ ਪਾਰਲੀਮੈਂਟ ਵੱਲੋਂ ਪਾਸ ਹੋਣ ਅਤੇ ਗਵਰਨਰ ਜਨਰਲ ਦੀ ਮਨਜ਼ੂਰੀ ਤੋਂ ਬਾਅਦ ਇਹ ਕਾਨੂੰਨ 15 ਜੁਲਾਈ ਤੋਂ ਲਾਗੂ ਕੀਤਾ ਜਾ ਰਿਹਾ ਹੈ।
ਫੈਡਰਲ ਕਾਨੂੰਨ ਮੰਤਰੀ ਸ਼ੌਨ ਫਰੇਜ਼ਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੇਂ ਨਿਯਮਾਂ ਦਾ ਮਕਸਦ ਅਪਰਾਧਿਕ ਗਤੀਵਿਧੀਆਂ &lsquoਤੇ ਰੋਕ ਲਗਾਉਣਾ ਅਤੇ ਦੁਹਰਾਏ ਜਾਣ ਵਾਲੇ ਅਪਰਾਧਾਂ ਨੂੰ ਘਟਾਉਣਾ ਹੈ। ਉਨ੍ਹਾਂ ਅਨੁਸਾਰ ਸੂਬਾਈ ਨਿਆਂ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਇਸ ਕਾਨੂੰਨ ਦੀ ਸਖ਼ਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਨਵੇਂ ਨਿਯਮਾਂ ਤਹਿਤ ਕੁਝ ਕਿਸਮ ਦੇ ਅਪਰਾਧਾਂ ਵਿੱਚ ਜਮਾਨਤ ਲੈਣਾ ਮੁਸ਼ਕਲ ਹੋ ਸਕੇਗਾ, ਜਿਸ ਨਾਲ ਅਧਿਕਾਰੀਆਂ ਨੂੰ ਉਮੀਦ ਹੈ ਕਿ ਹਿੰਸਕ ਅਪਰਾਧ, ਚੋਰੀਆਂ ਅਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਵਿੱਚ ਕਮੀ ਆਵੇਗੀ।
ਮੰਤਰੀ ਨੇ ਕਿਹਾ ਕਿ ਇਹ ਕਦਮ ਲੋਕਾਂ ਦੀ ਲੰਮੇ ਸਮੇਂ ਤੋਂ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ ਅਤੇ ਇਸ ਨਾਲ ਦੇਸ਼ ਵਿੱਚ ਕਾਨੂੰਨ-ਵਿਵਸਥਾ ਹੋਰ ਮਜ਼ਬੂਤ ਹੋਵੇਗੀ।