ਦੀਪਕੇ ਦਾ ਦੋਸ਼: ਹਮਲੇ ਪਿੱਛੇ ਆਰਐੱਸਐੱਸ ਦੇ ਕੁਝ ਲੋਕਾਂ ਦਾ ਹੱਥ

ਕੌਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ &lsquoਤੇ ਹੋਏ ਹਮਲੇ ਪਿੱਛੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਨਾਲ ਜੁੜੇ ਕੁਝ ਲੋਕ ਸ਼ਾਮਲ ਸਨ। ਨਾਗਪੁਰ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਦੀਪਕੇ ਨੇ ਕਿਹਾ ਕਿ ਇਹ ਹਮਲਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਅਤੇ ਵਿਦਿਆਰਥੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ।
ਉਨ੍ਹਾਂ ਦੇ ਅਨੁਸਾਰ ਜੈਪੁਰ ਵਿੱਚ ਹੋਏ ਪ੍ਰਦਰਸ਼ਨ ਦੌਰਾਨ ਉਨ੍ਹਾਂ ਨਾਲ ਕਥਿਤ ਕੁੱਟਮਾਰ ਕੀਤੀ ਗਈ ਸੀ, ਜਿਸ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।
ਦੀਪਕੇ ਨੇ ਇਹ ਵੀ ਕਿਹਾ ਕਿ ਜਦੋਂ ਵੀ ਕੋਈ ਸਰਕਾਰ ਜਾਂ ਉਸ ਦੀ ਵਿਚਾਰਧਾਰਾ ਦੇ ਖ਼ਿਲਾਫ਼ ਬੋਲਦਾ ਹੈ, ਤਾਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਨੇ ਆਪਣੇ ਉੱਤੇ ਲੱਗ ਰਹੇ ਵੱਖ-ਵੱਖ ਦਾਵਿਆਂ ਨੂੰ ਵੀ ਖ਼ਾਰਜ ਕਰਦੇ ਹੋਏ ਕਿਹਾ ਕਿ ਇਹ ਸਭ ਰਾਜਨੀਤਿਕ ਧਿਆਨ ਭਟਕਾਉਣ ਦੀ ਕੋਸ਼ਿਸ਼ ਹੈ।