ਗੁਰੂ ਘਰ ‘ਚ ਫਾਇਰਿੰਗ, ਪਤੀ-ਪਤਨੀ ਦਾ ਕਤਲ, SGPC ਨੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

ਖੈਬਰ ਪਖਤੂਨਖਵਾ &lsquoਚ ਇਹ ਮੰਦਭਾਗੀ ਘਟਨਾ ਵਾਪਰੀ ਹੈ ਜਿਥੇ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂ ਘਰ &lsquoਚ ਵੜ੍ਹ ਕੇ ਗੋਲੀਆਂ ਮਾਰੀਆਂ ਗਈਆਂ ਹਨ, ਜਿਸ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਪਿਸ਼ਵਾਰ ਤੋਂ 60 ਕਿਲੋਮੀਟਰ ਦੂਰ ਇਹ ਹਮਲਾ ਹੋਇਆ ਦੱਸਿਆ ਜਾ ਰਿਹਾ ਹੈ। ਜਗਨਨਾਥ ਤੇ ਆਸਮਾਵੰਤੀ ਨਾਂ ਦੇ ਸਿੱਖ ਜੋੜੇ ਦੀ ਮੌਤ ਹੋਈ ਹੈ। SGPC ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ ਤੇ ਪਾਕਿ ਸਰਕਾਰ ਕੋਲੋਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂ ਜੋ ਪਾਕਿ &lsquoਚ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਏ ਜਾਵੇ । ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਹਮਲਾਵਰ ਕੌਣ ਹਨ ਤੇ ਉਨ੍ਹਾਂ ਵੱਲੋਂ ਕਿਉਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਮਰਦਾਨ ਸ਼ਹਿਰ ਦੇ ਇਲਾਕੇ ਵਿਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਦੇ ਗੋਲੀਆਂ ਮਾਰ ਕੇ ਕੀਤੇ ਕਤਲ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਪਾਕਿਸਤਾਨ ਦੇ ਪ੍ਰਧਆਨ ਮੰਤਰੀ ਸ਼੍ਰੀ ਸ਼ਹਿਬਾਜ਼ ਸ਼ਰੀਫ ਅਤੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮੁਹੰਮਦ ਸੋਹੇਲ ਖਾਨ ਅਫਰੀਦੀ ਨੂੰ ਇਸ ਮਾਮਲੇ ਦਾ ਕਰੜਾ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦੇਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖ ਬਹੁਤ ਹੀ ਘੱਟ ਗਿਣਤੀ ਵਿਚ ਹਨ ਤੇ ਜੇਕਰ ਉਥੇ ਇਸੇ ਤਰ੍ਹਾਂ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਜਾਵੇਗਾ ਤਾਂ ਇਹ ਘੱਟ ਗਿਣਤੀਆਂ ਵਿਰੁੱਧ ਵੱਡਾ ਅਤਿਆਚਾਰ ਹੈ।