ਹਿਮਾਚਲ ਦੀਆਂ ਗੱਡੀਆਂ ’ਤੇ 21 ਜੂਨ ਤੋਂ ਵਸੂਲਿਆ ਜਾਵੇਗਾ ‘ਖਾਲਸਾ ਟੈਕਸ’

ਨਿਹੰਗ ਸਿੰਘਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਇਆ ਗਿਆ ਟੈਕਸ ਵਾਪਸ ਨਹੀਂ ਲਿਆ ਜਾਂਦਾ ਤਾਂ 21 ਜੂਨ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੀਆਂ ਹਿਮਾਚਲ ਨੰਬਰ ਵਾਲੀਆਂ ਗੱਡੀਆਂ ਤੋਂ &lsquoਖਾਲਸਾ ਟੈਕਸ&rsquo ਵਸੂਲਿਆ ਜਾਵੇਗਾ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਹ ਕਾਫੀ ਸਮੇਂ ਤੋਂ ਹਿਮਾਚਲ ਸਰਕਾਰ ਵੱਲੋਂ ਲਗਾਏ ਗਏ ਇਸ ਟੈਕਸ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਨ ਪੰਜਾਬ ਦੇ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਅਤੇ ਵਾਧੂ ਆਰਥਿਕ ਬੋਝ ਦਾ ਸਾਹਮਣਾ ਕਰਨਾ ਪੈ ਰਿਹਾ ਹੈ।