ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਤੋਂ 22 ਜੂਨ ਤੱਕ ਪੰਜਾਬ ਦੌਰਾ ਕਰਨਗੇ
_18Jun26085605AM.jfif)
ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨਜ਼ਦੀਕ ਆਉਣ ਦੇ ਨਾਲ ਹੀ ਸਾਰੀਆਂ ਸਿਆਸੀ ਧਿਰਾਂ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸੇ ਦੌਰਾਨ ਭਾਜਪਾ ਨੇ ਪੰਜਾਬ ਵਿੱਚ ਤਿਆਰੀਆਂ ਜ਼ੋਰ-ਸ਼ੋਰ ਨਾਲ ਤੇਜ਼ ਕਰ ਦਿੱਤੀਆਂ ਹਨ। ਇਸੇ ਦੇ ਚਲਦਿਆਂ ਪੰਜਾਬ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੀ ਪੰਜਾਬ ਵਿੱਚ 20 ਤੋਂ 22 ਜੂਨ ਤੱਕ ਤਿੰਨ ਦਿਨਾ ਦੌਰੇ &rsquoਤੇ ਆ ਰਹੇ ਹਨ। ਨਿਤਿਨ ਨਬੀਨ ਵੱਲੋਂ ਪੰਜਾਬ ਦੌਰੇ ਦੌਰਾਨ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਵਿੱਚ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਪਾਰਟੀ ਆਗੂਆਂ ਅਤੇ ਵੱਖ-ਵੱਖ ਵਰਗ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 20 ਜੂਨ ਨੂੰ ਅੰਮ੍ਰਿਤਸਰ ਪਹੁੰਚਣਗੇ। ਨਿਤਿਨ ਨਬੀਨ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਇਤਿਹਾਸਕ ਜਲਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਦਰਸ਼ਨ ਕਰਨਗੇ। ਸ਼ਾਮ ਨੂੰ ਉਹ ਜਲੰਧਰ ਰਵਾਨਾ ਹੋਣਗੇ, ਜਿੱਥੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤ ਕਰਨਗੇ।