ਮਣੀ ਅਕਾਲੀ ਦਲ ਨੇ ਇਕ ਮਹੀਨੇ ’ਚ CM ਮਾਨ ਨੂੰ ਹਟਾਉਣ ਦੀ ਕੀਤੀ ਮੰਗ 19 ਜੁਲਾਈ ਤੋਂ ‘ਧਰਮ ਯੁੱਧ ਮੋਰਚਾ’ ਸ਼ੁਰੂ ਕਰਨ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਸੰਘਰਸ਼ ਦਾ ਰਾਹ ਅਖਤਿਆਰ ਕਰ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਦੋਖੀ ਕਰਾਰਿਆ ਹੈ, ਜਿਸ ਲਈ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ &lsquoਆਪ&rsquo (AAP) ਨੂੰ ਚਿਤਾਵਨੀ ਦਿੱਤੀ ਕਿ ਜੇਕਰ &lsquoਆਪ&rsquo ਨੇ ਇਕ ਮਹੀਨੇ ਵਿੱਚ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਨਾ ਹਟਾਇਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ 19 ਜੁਲਾਈ ਤੋਂ &lsquoਧਰਮ ਯੁੱਧ ਮੋਰਚਾ&rsquo ਸ਼ੁਰੂ ਕੀਤਾ ਜਾਵੇਗਾ।

ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਸਾਰੀਆਂ ਸਿੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਭਗਵੰਤ ਮਾਨ ਵਿਰੁੱਧ ਆਵਾਜ਼ ਬੁਲੰਦ ਕੀਤੀ ਜਾਵੇਗੀ।