ਇਤਰਾਜ਼ਯੋਗ ​ਵੀਡੀਓ ਵਿਵਾਦ: ਮੁੱਖ ਮੰਤਰੀ ਵੱਲੋਂ ਵੀਡੀਓ ‘ਫੇਕ’ ਕਰਾਰ ਵਿਰੋਧੀਆਂ ’ਤੇ ਸਿਆਸੀ ਸਾਜ਼ਿਸ਼ ਘੜਨ ਦੇ ਦੋਸ਼

ਇੱਕ ਕਥਿਤ ਵੀਡੀਓ ਮਾਮਲੇ ਵਿੱਚ ਸਿੱਖਾਂ ਦੀ ਸਰਵਉੱਚ ਧਾਰਮਿਕ ਸੰਸਥਾ &lsquoਸ੍ਰੀ ਅਕਾਲ ਤਖ਼ਤ ਸਾਹਿਬ&rsquo ਵੱਲੋਂ &lsquoਗੁਰੂ ਦੋਖੀ&rsquo ਅਤੇ &lsquoਪੰਥ ਵਿਰੋਧੀ&rsquo ਕਰਾਰ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ (ਵੀਰਵਾਰ) ਇਸ &rsquoਤੇ ਆਪਣਾ ਪੱਖ ਸਾਹਮਣੇ ਰੱਖਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਹੈ ਕਿ ਸੂਬੇ ਤੋਂ ਬਾਹਰਲੀਆਂ ਪ੍ਰਮੁੱਖ ਲੈਬਾਰਟਰੀਆਂ ਤੋਂ ਕਰਵਾਈ ਗਈ ਫ਼ੋਰੈਂਸਿਕ ਜਾਂਚ (Forensic Examination) ਵਿੱਚ ਇਹ ਸਾਬਤ ਹੋ ਗਿਆ ਹੈ ਕਿ ਉਕਤ ਵੀਡੀਓ ਪੂਰੀ ਤਰ੍ਹਾਂ ਨਕਲੀ ਅਤੇ ਫ਼ਰਜ਼ੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਵੀਡੀਓ ਦੇ ਇੱਕ-ਇੱਕ ਫ੍ਰੇਮ ਦੀ ਬਾਰੀਕੀ ਨਾਲ ਕੀਤੀ ਗਈ ਫ਼ੋਰੈਂਸਿਕ ਜਾਂਚ ਤੋਂ ਪਤਾ ਲੱਗਿਆ ਹੈ ਕਿ ਵੀਡੀਓ ਵਿੱਚ ਦਿਖਾਇਆ ਜਾ ਰਿਹਾ ਵਿਅਕਤੀ ਕਿਸੇ ਵੀ ਕੋਣ (Angle) ਤੋਂ ਉਨ੍ਹਾਂ ਨਾਲ ਮੇਲ ਨਹੀਂ ਖਾਂਦਾ।