ਇਤਰਾਜ਼ਯੋਗ ਵੀਡੀਓ ਮਾਮਲਾ: AAP ਦੇ ਵਫ਼ਦ ਨੇ ਪੁਲੀਸ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਭੱਖ ਗਈ ਹੈ। ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਇੱਕ ਵਫ਼ਦ ਮੁੱਖ ਮੰਤਰੀ ਦੀ ਇਸ ਕਥਿਤ ਵੀਡੀਓ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀ ਜੀ ਪੀ ਦਫ਼ਤਰ ਪਹੁੰਚਿਆ। ਉੱਥੇ 'ਆਪ' ਦੇ ਵਫ਼ਦ ਨੇ ਡੀ ਜੀ ਪੀ ਦੀ ਤਰਫ਼ੋਂ ਏ ਡੀ ਜੀ ਪੀ (ਕਾਨੂੰਨ ਤੇ ਵਿਵਸਥਾ) ਪਰਵੀਨ ਸਿਨਹਾ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਦੀ ਵੀਡੀਓ ਨੂੰ ਫ਼ਰਜ਼ੀ ਕਰਾਰ ਦਿੱਤਾ।
ਇਸ ਮੌਕੇ &lsquoਆਪ&rsquo ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਅਤੇ ਬਲਤੇਜ ਪੰਨੂ ਨੇ ਏ ਡੀ ਜੀ ਪੀ ਨੂੰ ਦੋ ਲੈਬਾਰਟਰੀਆਂ ਦੀਆਂ ਰਿਪੋਰਟਾਂ ਸੌਂਪੀਆਂ, ਜਿਸ ਵਿੱਚ ਸਪਸ਼ਟ ਤੌਰ &rsquoਤੇ ਕਿਹਾ ਗਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ। &lsquoਆਪ&rsquo ਆਗੂਆਂ ਨੇ ਕਿਹਾ ਕਿ ਕਿਸੇ ਵੱਲੋਂ ਜਾਣਬੁੱਝ ਕੇ ਫ਼ਰਜ਼ੀ ਵੀਡੀਓ ਤਿਆਰ ਕਰਕੇ ਮੁੱਖ ਮੰਤਰੀ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਇਹ ਵੀਡੀਓ ਕਿਸ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਕਿਸ ਵੱਲੋਂ ਸੋਸ਼ਲ ਮੀਡੀਆ &rsquoਤੇ ਫੈਲਾਈ ਗਈ ਹੈ, ਉਸ ਦੀ ਜਾਂਚ ਕਰਕੇ ਕਸੂਰਵਾਰਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।