ਨਿਊਯਾਰਕ ਦੇ ਸੈਂਟਰਲ ਪਾਰਕ ਵਿੱਚ ਹਾਦਸਾ, ਪਠਾਨਕੋਟ ਦੇ ਨੌਜਵਾਨ ਦੀ ਜਾਨ ਗਈ

ਅਮਰੀਕਾ ਦੇ Central Park ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਪੰਜਾਬ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਆਪਣੇ ਪਰਿਵਾਰ ਨਾਲ ਸੈਰ-ਸਪਾਟੇ ਲਈ ਨਿਊਯਾਰਕ ਗਿਆ ਹੋਇਆ ਸੀ। ਜਾਣਕਾਰੀ ਅਨੁਸਾਰ 18 ਸਾਲਾ Romanch Mahajan ਆਪਣੇ ਪਰਿਵਾਰ ਨਾਲ ਪਾਰਕ ਵਿੱਚ ਘੋੜਾ-ਬੱਗੀ ਦੀ ਸਵਾਰੀ ਕਰ ਰਿਹਾ ਸੀ। ਇਸ ਦੌਰਾਨ ਘੋੜਾ ਅਚਾਨਕ ਬੇਕਾਬੂ ਹੋ ਗਿਆ, ਜਿਸ ਕਾਰਨ ਬੱਗੀ ਹਾਦਸੇ ਦਾ ਸ਼ਿਕਾਰ ਹੋ ਗਈ। ਪੁਲਿਸ ਅਤੇ ਸਥਾਨਕ ਸੂਤਰਾਂ ਮੁਤਾਬਕ ਹਾਦਸੇ ਦੌਰਾਨ ਬੱਗੀ ਦੇ ਪਲਟਣ ਕਾਰਨ ਨੌਜਵਾਨ ਨੂੰ ਸਿਰ &rsquoਤੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਪਠਾਨਕੋਟ ਦੇ ਇੰਦਰਾ ਕਲੋਨੀ ਇਲਾਕੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਪਰਿਵਾਰ ਕੁਝ ਦਿਨ ਪਹਿਲਾਂ ਹੀ ਇੱਕ ਹਫ਼ਤੇ ਦੀ ਯਾਤਰਾ ਲਈ ਅਮਰੀਕਾ ਪਹੁੰਚਿਆ ਸੀ ਅਤੇ ਇਹ ਉਨ੍ਹਾਂ ਦੀ ਨਿਊਯਾਰਕ ਯਾਤਰਾ ਦਾ ਹਿੱਸਾ ਸੀ। ਘਟਨਾ ਤੋਂ ਬਾਅਦ ਪਰਿਵਾਰ ਅਤੇ ਜਾਣੂਆਂ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।