ਉਤਰਾਖੰਡ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਨਾ ਤੇ ਬੇਇੱਜ਼ਤ ਕਰਨਾ ਮੰਦਭਾਗਾ: ਧਾਮੀ
_19Jun26073949AM.jfif)
ਉਤਰਾਖੰਡ ਦੇ ਕਰਨਪ੍ਰਯਾਗ ਵਿਖੇ ਸਿੱਖ ਨੌਜਵਾਨਾਂ ਨਾਲ ਵਾਪਰੀ ਘਟਨਾ ਅਤੇ ਇਸ ਤੋਂ ਬਾਅਦ ਪੁਲੀਸ ਵੱਲੋਂ ਕੀਤੀ ਗਈ ਇਕਪਾਸੜ ਕਾਰਵਾਈ &rsquoਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਇਸ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਲਈ ਆਖਿਆ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਦਸਤਾਰ ਅਤੇ ਕਿਰਪਾਨ ਉਨ੍ਹਾਂ ਦੇ ਧਾਰਮਿਕ ਕਕਾਰ ਹਨ, ਜਿਨ੍ਹਾਂ ਨੂੰ ਪਹਿਨਣ ਦਾ ਸਿੱਖਾਂ ਨੂੰ ਸੰਵਿਧਾਨਕ ਹੱਕ ਹਾਸਲ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨਾ ਹਰ ਸਰਕਾਰੀ ਅਧਿਕਾਰੀਆਂ ਦੀ ਵੀ ਸੰਵਿਧਾਨਕ ਜ਼ਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਤਾਜ਼ਾ ਘਟਨਾ ਵਿਚ ਪਹਿਲਾਂ ਕੁਝ ਸਥਾਨਕ ਲੋਕਾਂ ਵੱਲੋਂ ਸਿੱਖ ਨੌਜਵਾਨਾਂ &rsquoਤੇ ਹਮਲਾ ਕੀਤਾ ਗਿਆ, ਜਿਸ ਦੇ ਵਿਰੋਧ ਵਿਚ ਝਗੜਾ ਵਧਿਆ। ਪੁਲੀਸ ਵੱਲੋਂ ਨਿਰਪੱਖ ਕਾਰਵਾਈ ਕਰਨ ਦੀ ਥਾਂ ਸਿੱਖ ਸ਼ਰਧਾਲੂਆਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਉਨ੍ਹਾਂ ਨੂੰ ਜਨਤਕ ਤੌਰ &rsquoਤੇ ਬੇਇੱਜ਼ਤ ਕਰਨਾ ਬਹੁਤ ਹੀ ਮੰਦਭਾਗਾ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।